ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਬੋਲੇ ਕਿਸਾਨ, ਕਾਨੂੰਨ ਰੱਦ ਕਰਵਾ ਕੇ ਹੀ ਪਰਤਾਂਗੇ - ਸੁਪਰੀਮ ਕੋਰਟ ਦੇ ਫ਼ੈਸਲੇ
🎬 Watch Now: Feature Video
ਮਾਨਸਾ: ਜਿੱਥੇ ਕਿਸਾਨਾਂ ਦਾ ਧਰਨਾ ਦਿੱਲੀ ਦੀਆਂ ਬਰੂਹਾਂ 'ਤੇ ਚੱਲ ਰਿਹਾ ਹੈ ਉੱਥੇ ਸਥਾਨਕ ਰੇਲਵੇ ਸਟੇਸ਼ਨ 'ਤੇ ਧਰਨਾ 100 ਦਿਨ ਪਾਰ ਹੋ ਗਿਆ ਹੈ। ਸੁਪਰੀਮ ਕੋਰਟ ਦੇ ਆਏ ਫ਼ੈਸਲੇ ਬਾਰੇ ਕਿਸਾਨਾਂ ਦਾ ਕਹਿਣਾ ਹੈ ਕਿ ਕਾਨੂੰਨ ਬਣਾਉਣ 'ਚ ਅਦਾਲਤ ਦਾ ਕੋਈ ਰੋਲ ਨਹੀਂ ਸੀ। ਕੇਂਦਰ ਨੇ ਇਹ ਕਾਨੂੰਨ ਬਣਾਏ ਹਨ, ਕੇਂਦਰ ਹੀ ਇਹ ਕਾਨੂੰਨ ਰੱਦ ਕਰੇਗੀ। ਉਨ੍ਹਾਂ ਨੇ ਕਿਹਾ ਕਿ ਅਸੀਂ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ ਪਰ ਜਦ ਤੱਕ ਕੇਂਦਰ ਇਹ ਕਾਨੂੰਨ ਵਾਪਿਸ ਨਹੀਂ ਲਵੇਗੀ ਤਦ ਤੱਕ ਉਹ ਘਰ ਵਾਪਿਸੀ ਨਹੀਂ ਕਰਨਗੇ।