ਸੁਲਤਾਨਪੁਰ ਲੋਧੀ 'ਚ ਕਿਸਾਨਾਂ ਵੱਲੋਂ ਰੇਲ ਪਟੜੀ 'ਤੇ ਲਗਾਇਆ ਧਰਨਾ - ਸੁਲਤਾਨਪੁਰ ਲੋਧੀ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13403022-965-13403022-1634697617396.jpg)
ਕਪੂਰਥਲਾ:ਲਖੀਮਪੁਰ ਘਟਨਾ ਨੂੰ ਲੈ ਕੇ ਕਿਸਾਨ (Farmers) ਜਥੇਬੰਦੀਆਂ ਵੱਲੋਂ ਦੇਸ਼ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਕਿਸਾਨਾਂ ਨੇ ਕਪੂਰਥਲਾ ਦੇ ਅਲੱਗ-ਅਲੱਗ ਥਾਵਾਂ ਉਤੇ ਰੇਲ ਪਟਰੀ ਜਾਮ ਕੀਤੀ ਅਤੇ ਕੇਂਦਰ ਸਰਕਾਰ (Central Government) ਰੋਸ ਪ੍ਰਦਰਸ਼ਨ ਕੀਤਾ।ਕਿਸਾਨਾਂ ਦਾ ਕਹਿਣਾ ਸੀ ਕਿ ਯੂਪੀ ਦੇ ਲਖੀਮਪੁਰ ਵਿੱਚ ਹੋਏ ਹਾਦਸੇ ਨੂੰ ਲੈ ਕੇ ਕੇਂਦਰ ਸਰਕਾਰ ਕੇਂਦਰੀ ਰਾਜ ਗ੍ਰਹਿ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਕਿਸਾਨਾਂ ਦਾ ਕਹਿਣਾ ਸੀ ਕਿ ਲਖੀਮਪੁਰ ਵਿਚ ਮਾਰੇ ਗਏ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਸਾਨੂੰ ਰੇਲਾਂ ਰੋਕਣੀਆ ਪਇਆਂ ਹਨ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਜਦੋਂ ਇਕ ਖੇਤੀ ਕਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।