ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇ ਕੇ ਕਿਸਾਨਾਂ ਨੇ ਕੱਢਿਆ ਰੋਸ ਮਾਰਚ - ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ
🎬 Watch Now: Feature Video
ਮੋਗਾ: ਖੇਤੀ ਕਾਨੂੰਨਾਂ ਵਿਰੁੱਧ ਵਿੱਢੇ ਕਿਸਾਨੀ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਰੋਸ ਰੈਲੀ ਕੱਢੀ ਗਈ ਤੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਕਿਸਾਨ ਯੂਨੀਅਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਡੀਸੀ ਦਫ਼ਤਰ ਦੀ ਮੁਲਾਜ਼ਮ ਯੂਨੀਅਨ ਵੀ ਖੜ੍ਹੀ ਹੈ। ਇਸ ਬਾਰੇ ਗੱਲ ਕਰਦੇ ਹੋਏ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਹੁਣ ਪੂਰਾ ਦੇਸ਼ ਮੋਦੀ ਦੀ ਕਿਸਾਨ ਵਿਰੋਧੀ ਨੀਤੀਆਂ ਖਿਲਾਫ ਖੜ੍ਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਮੋਦੀ ਨੇ ਕਾਨੂੰਨ ਵਾਪਿਸ ਨਹੀਂ ਲਏ ਤਾਂ ਉਹ ਦਿੱਲੀ ਦਾ ਤਖ਼ਤ ਪਲਟ ਦੇਣਗੇ।