ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਨੇ ਗਣਤੰਤਰ ਦਿਵਸ ਮੌਕੇ ਕੀਤਾ ਟਰੈਕਟਰ ਮਾਰਚ
🎬 Watch Now: Feature Video
ਗੁਰਦਾਸਪੁਰ: ਦੇਸ਼ ਦੇ 72ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਗੁਰਦਾਸਪੁਰ ਵਿੱਚ ਟਰੈਕਟਰ ਮਾਰਚ ਕੀਤਾ ਗਿਆ। ਇਸ ਟਰੈਕਟਰ ਮਾਰਚ ’ਚ ਸੈਂਕੜਿਆਂ ਦੀ ਤਦਾਦ ਵਿੱਚ ਕਿਸਾਨ ਟਰੈਕਟਰ ਸਣੇ ਸ਼ਾਮਲ ਹੋਏ। ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਖੇਤੀ ਕਾਨੂੰਨ ਰੱਦ ਨਾ ਹੋਏ ਤਾਂ ਆਉਣ ਵਾਲੇ ਸਮੇਂ ਵਿੱਚ ਪਾਰਲੀਮੈਂਟ ਸੈਸ਼ਨ ਦਾ ਘਿਰਾਓ ਕੀਤਾ ਜਾਵੇਗਾ।