ਪਟਿਆਲਾ 'ਚ ਕਿਸਾਨਾਂ ਨੇ ਦਿਓਲ ਭਰਾਵਾਂ ਦੀ ਫ਼ਿਲਮ ਦੀ ਸ਼ੂਟਿੰਗ ਰੋਕੀ - ਕ੍ਰਾਂਤੀਕਾਰੀ ਕਿਸਾਨ ਯੂਨੀਅਨ
🎬 Watch Now: Feature Video
ਪਟਿਆਲਾ: ਕਿਸਾਨਾਂ ਵੱਲੋਂ ਪਟਿਆਲਾ 'ਚ ਸਾਂਸਦ ਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਤੇ ਉਨ੍ਹਾਂ ਦੇ ਭਰਾ ਬੌਬੀ ਦਿਓਲ ਦੀ ਫ਼ਿਲਮ ਦੀ ਸ਼ੂਟਿੰਗ ਰੋਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਪ੍ਰਭਜੀਤ ਪਾਲ ਨੇ ਕਿਹਾ ਕਿ ਇੱਕ ਪਾਸੇ ਕਿਸਾਨ ਆਪਣੇ ਹੱਕਾਂ ਲਈ ਦਿੱਲੀ ਬਾਰਡਰਾਂ 'ਤੇ ਧਰਨੇ ਦੇ ਰਹੇ ਹਨ, ਜਦਕਿ ਸੰਨੀ ਦਿਓਲ ਫ਼ਿਲਮਾਂ ਕਰ ਰਿਹੈ। ਉਨ੍ਹਾਂ ਕਿਹਾ ਕਿ ਸੰਨੀ ਦਿਓਲ ਭਾਜਪਾ ਪਾਰਟੀ ਤੋਂ ਹਨ, ਪਰ ਪੰਜਾਬ ਤੋਂ ਜੁੜੇ ਹੋਣ ਦੇ ਬਾਵਜੂਦ ਉਹ ਕਿਸਾਨਾਂ ਦੇ ਨਾਲ ਨਹੀਂ ਖੜ੍ਹੇ ਹੋ ਰਹੇ। ਉਲਟਾ ਕਿਸਾਨਾਂ ਵਿਰੁੱਧ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਦਾ ਵਿਰੋਧ ਜਾਰੀ ਰਹੇਗਾ। ਦੱਸਣਯੋਗ ਹੈ ਕਿ ਇਹ ਸ਼ੂਟਿੰਗ ਪਟਿਆਲਾ ਦੇ ਦੇਵੀਗੜ੍ਹ ਰੋਡ 'ਤੇ ਜਾਰੀ ਸੀ ਤੇ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਤੇ ਡੀਸੀ ਕੋਲੋਂ ਦੋਹਾਂ ਅਦਾਕਾਰਾਂ ਦੀ ਸ਼ੂਟਿੰਗ ਬੰਦ ਕਰਵਾਉਣ ਦੀ ਅਪੀਲ ਕੀਤੀ।