ਬਠਿੰਡਾ 'ਚ ਪੂਰਨ ਬੰਦ ਰਿਹਾ ਰੇਲਾਂ ਦਾ ਚੱਕਾ - ਰੇਲ ਰੋਕੋ ਅੰਦੋਲਨ
🎬 Watch Now: Feature Video
ਕਿਸਾਨ ਜਥੇਬੰਦੀਆਂ ਨੇ ਰੇਲ ਰੋਕੋ ਅੰਦੋਲਨ ਚਲਾਇਆ ਜਿਸਦਾ ਅਸਰ ਬਠਿੰਡਾ ਵਿੱਚ ਵੀ ਵੇਖਣ ਨੂੰ ਮਿਲਿਆ। ਅੱਜ ਸੰਯੁਕਤ ਕਿਸਾਨ ਮੋਰਚੇ ਨੇ ਪੂਰੇ ਭਾਰਤ ਦੇ ਵਿੱਚ ਰੇਲ ਰੋਕੋ ਅੰਦੋਲਨ ਦਾ ਸੱਦਾ। ਬਠਿੰਡਾ ਦੇ ਮੁਲਤਾਨੀਆ ਪੁਲ ਦੇ ਹੇਠਾਂ ਕਿਸਾਨਾਂ ਨੇ ਬਠਿੰਡਾ ਤੋਂ ਅੰਬਾਲਾ ਤੇ ਬਠਿੰਡਾ ਤੋਂ ਦਿੱਲੀ ਜਾਣ ਵਾਲੀਆਂ ਰੇਲਵੇ ਲਾਈਨਾਂ ਮੁਕੰਮਲ ਤੌਰ ਤੇ ਜਾਮ ਰੱਖੀਆਂ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਇਸ ਮੌਕੇ ਆਖਿਆ ਕਿ ਹੁਣ ਇਸ ਅੰਦੋਲਨ ਨੂੰ ਹੋਰ ਤਿੱਖਾ ਕਰਨ ਲਈ ਸੰਯੁਕਤ ਮੋਰਚੇ ਦੇ ਫ਼ੈਸਲੇ ਦੀ ਉਡੀਕ ਕਰ ਰਹੇ ਹਨ ਜੋ ਕੇਂਦਰ ਸਰਕਾਰ ਦੀਆਂ ਜੜ੍ਹਾਂ ਨੂੰ ਹਿਲਾ ਕੇ ਰੱਖ ਦੇਵੇਗਾ।