ਮਹਿੰਗਾਈ ਖਿਲਾਫ਼ ਕਿਸਾਨਾਂ ਨੇ ਡੀਸੀ ਦਫਤਰ ਬਾਹਰ ਦਿੱਤਾ ਧਰਨਾ - ਮਹਿੰਗਾਈ ਖਿਲਾਫ਼

🎬 Watch Now: Feature Video

thumbnail

By

Published : Mar 16, 2021, 2:50 PM IST

ਸ਼੍ਰੀ ਫਤਿਹਗੜ੍ਹ ਸਾਹਿਬ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਗਾਤਾਰ ਦਿੱਲੀ ਵਿਚ ਧਰਨੇ ਦਿੱਤੇ ਜਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਸੂਬੇ 'ਚ ਦਿਨੋ-ਦਿਨ ਵਧ ਰਹੀ ਮਹਿੰਗਾਈ ਦੇ ਖਿਲਾਫ ਵਿਰੋਧੀ ਪਾਰਟੀਆਂ ਅਤੇ ਕਿਸਾਨ ਆਗੂਆਂ ਵੱਲੋਂ ਡੀਸੀ ਅਤੇ ਐੱਸਡੀਐੱਮ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰ ਮੰਗ ਪੱਤਰ ਦਿੱਤੇ ਜਾ ਰਹੇ ਹਨ। ਜਿਲ੍ਹੇ 'ਚ ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਉਹਨਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੇਕਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤੇ ਗਏ ਤਾਂ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.