ਕਿਸਾਨਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਡੀਸੀ ਨੂੰ ਦਿੱਤਾ ਮੰਗ ਪੱਤਰ - ਚੰਡੀਗੜ੍ਹ ਧਰਨਾ
🎬 Watch Now: Feature Video
ਫਿਰੋਜ਼ਪੁਰ:ਪੰਜਾਬ ਬਾਰਡਰ ਕਿਸਾਨ ਵੈਲਫੇਅਰ ਸੁਸਾਇਟੀ (Punjab Border Farmers Welfare Society) ਵੱਲੋਂ ਮੁਆਵਜੇ ਦੀ ਮੰਗ ਨੂੰ ਲੈ ਕੇ ਡੀਸੀ ਫਿਰੋਜ਼ਪੁਰ ਨੂੰ ਮੰਗ ਪੱਤਰ ਦਿੱਤਾ ਗਿਆ।ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 4 ਸਾਲਾਂ ਤੋਂ ਮੁਆਵਜੇ ਦੀ ਮੰਗ (Demand compensation) ਲਟਕਦੀ ਆ ਰਹੀ ਹੈ।ਉਨ੍ਹਾਂ ਦੱਸਿਆ ਹੈ ਕਿ ਮਾਣਯੋਗ ਹਾਈਕੋਰਟ ਨੇ 10 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਣ ਦੇ ਆਦੇਸ਼ ਦਿੱਤੇ ਸਨ। ਜਿਸ ਉਤੇ ਸਰਕਾਰ ਨੇ ਕੋਈ ਅਮਲ ਨਹੀਂ ਕੀਤਾ।ਕਿਸਾਨ ਆਗੂ ਨੇ ਕਿਹਾ ਹੈ ਕਿ ਚੰਡੀਗੜ੍ਹ ਧਰਨਾ (Chandigarh Dharna) ਲਗਾਇਆ ਸੀ ਅਤੇ ਭਰੋਸਾ ਦਿੱਤਾ ਗਿਆ ਸੀ ਪਰ ਕੋਈ ਹੱਲ ਨਹੀਂ ਹੋਇਆ।