ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ ਘੇਰਿਆ ਡੀਸੀ ਦਫ਼ਤਰ - farm laws
🎬 Watch Now: Feature Video
ਪਟਿਆਲਾ: ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕ੍ਰਾਂਤੀਕਾਰੀ ਕਿਸਾਨਾਂ ਨੇ ਦਿੱਲੀ ਵਿੱਚ ਹੋਏ ਹਿੰਸਕ ਹਮਲੇ ਅਤੇ ਕਿਸਾਨਾਂ ਦੇ 'ਤੇ ਕੇਂਦਰ ਸਰਕਾਰ ਵੱਲੋਂ ਪਾਏ ਝੁਠੇ ਪਰਚਿਆਂ ਦੇ ਵਿਰੋਧ ਵਿੱਚ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਦਾ ਵੱਡਾ ਇਕੱਠ ਡੀਸੀ ਦਫ਼ਤਰ ਦੇ ਬਾਹਰ ਦੇਖਣ ਨੂੰ ਮਿਲਿਆ। ਕਿਸਾਨਾਂ ਨੇ ਦੱਸਿਆ ਕਿ ਜੋ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਉੱਤੇ ਝੂਠੇ ਪਰਚੇ ਪਾਏ ਜਾ ਰਹੇ ਹਨ ਅਤੇ ਨਾਲ ਹੀ ਜੋ ਕਿਸਾਨਾਂ ਦੇ ਉੱਪਰ ਦਿੱਲੀ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਜਾ ਰਿਹਾ ਹੈ ਉਸ ਦੇ ਵਿਰੋਧ ਵਿੱਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਪਿਆ। ਇਸ ਦੇ ਨਾਲ ਅਫ਼ਵਾਹਾ ਫੈਲਾਇਆ ਜਾ ਰਹਿਆ ਹਨ ਕਿ ਕੇਂਦਰ ਸਰਕਾਰ ਤੋਂ ਡਰ ਕੇ ਕਿਸਾਨ ਦਿੱਲੀ ਤੋਂ ਵਾਪਸ ਪੰਜਾਬ ਆ ਰਹੇ ਹਨ ਇਹ ਝੂਠੀ ਗੱਲ ਹੈ ਕਿਉਂਕਿ ਰੋਜ਼ਾਨਾ ਹੀ ਸਾਡੇ ਵੱਲੋਂ ਕਿਸਾਨਾਂ ਦੀਆਂ ਟਰਾਲੀਆਂ ਦਿੱਲੀ ਵੱਲ ਜਾ ਰਹੀਆਂ ਹਨ।