ਪਟਿਆਲਾ ਨੇੜੇ ਕਿਸਾਨਾਂ ਨੇ ਘੇਰਿਆ ਰਿਲਾਇੰਸ ਮਾਲ - ਬੀਜੇਪੀ ਦੇ ਲੀਡਰਾਂ ਨੂੰ
🎬 Watch Now: Feature Video
ਪਟਿਆਲਾ: ਬਹਾਦਰਗੜ੍ਹ ਰੋਡ ਸਥਿਤ ਰਿਲਾਇੰਸ ਮੌਲ ਨੂੰ ਕਿਸਾਨਾਂ ਨੇ ਘੇਰਾ ਪਾ ਲਿਆ, ਉਥੇ ਹੀ ਮਹਿਲਾਵਾਂ ਅਤੇ ਕਿਸਾਨ ਜਥੇਬੰਦੀਆਂ ਨੇ ਜੰਮ ਕੇ ਮੋਦੀ ਸਰਕਾਰ ਅਤੇ ਅੰਡਾਨੀ ਅੰਬਾਨੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਆਖਿਆ ਕਿ ਜਦੋਂ ਤੱਕ ਮੋਦੀ ਸਰਕਾਰ ਦੁਆਰਾ ਪਾਸ ਕੀਤੇ ਗਏ ਬਿਲ ਰੱਦ ਨਹੀਂ ਹੁੰਦੇ ਉਦੋਂ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਚਲਦਾ ਰਹੇਗਾ। ਉਨ੍ਹਾਂ ਐਲਾਨ ਕੀਤਾ ਕਿ ਬੀਜੇਪੀ ਦੇ ਲੀਡਰਾਂ ਨੂੰ ਹੁਣ ਪੰਜਾਬ ਵਿਚ ਵੜਨ ਨਹੀਂ ਦਿੱਤਾ ਜਾਵੇਗਾ। ਇਸ ਮੌਕੇ ਮੌਜੂਦ ਕਿਸਾਨ ਆਗੂ ਗੁਰਮੀਤ ਸਿੰਘ ਨੇ ਆਖਿਆ ਕਿ ਜਦੋਂ ਤਕ ਮੋਦੀ ਸਰਕਾਰ ਕਾਲੇ ਕਾਨੂੰਨ ਰੱਦ ਨਹੀਂ ਕਰੇਗੀ, ਇਸੇ ਤਰ੍ਹਾਂ ਇਨ੍ਹਾਂ ਦਾ ਘਿਰਾਓ ਜਾਰੀ ਰਹੇਗਾ।