ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ - capt amarinder singh
🎬 Watch Now: Feature Video
ਜਲੰਧਰ: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਆਲੂ ਬੀਜ ਦੀ ਗੁਣਵਤਾ ਵਿੱਚ ਸੁਧਾਰ ਲਿਆਉਣ ਅਤੇ ਆਪਣੀ ਬਿਜਾਈ ਲਈ ਆਲੂ ਬੀਜ ਦੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਟਿਸ਼ੂ ਕਲਚਰ ਬੇਸਡ ਸੀਡ ਪੋਟੈਟੋ ਬਿੱਲ 2020 ਨੂੰ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਜਲੰਧਰ ਪੋਟੈਟੋ ਗਰੋਅਰਸ ਐਸੋਸੀਏਸ਼ਨ ਦੇ ਪ੍ਰਧਾਨ ਗੁਰਰਾਜ ਸਿੰਘ ਨਿਜਰ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹੋਏ ਇਸ ਬਿੱਲ ਦਾ ਸਵਾਗਤ ਕੀਤਾ।