ਦੁਸਹਿਰੇ ਮੌਕੇ ਪੂਰੇ ਪੰਜਾਬ 'ਚ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕਣਗੇ ਕਿਸਾਨ
🎬 Watch Now: Feature Video
ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਬੀਕੇਯੂ ਉਗਰਾਹਾਂ ਵੱਲੋਂ ਲਗਾਤਾਰ ਬੀਜੇਪੀ ਜ਼ਿਲ੍ਹਾ ਬਰਨਾਲਾ ਦੇ ਘਰ ਅੱਗੇ ਧਰਨਾ ਜਾਰੀ ਹੈ। ਇਸੇ ਤਹਿਤ ਜਥੇਬੰਦੀ ਵੱਲੋਂ ਦੁਸਹਿਰੇ ਦਾ ਤਿਉਹਾਰ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਮਨਾਇਆ ਜਾਵੇਗਾ। ਇਸ ਲਈ ਵੀਰਵਾਰ ਨੂੰ ਕਿਸਾਨਾਂ ਵੱਲੋਂ ਮਾਰਚ ਕਰਕੇ ਦੁਕਾਨਦਾਰਾਂ ਅਤੇ ਸ਼ਹਿਰੀਆਂ ਨੂੰ ਕਿਸਾਨਾਂ ਦੇ ਦੁਸਹਿਰੇ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਵੇਗਾ। ਇਸ ਮੌਕੇ ਬੀਕੇਯੂ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਇਸ ਵਾਰ ਦੁਸਹਿਰੇ ਦਾ ਤਿਉਹਾਰ ਧਰਨਿਆਂ 'ਚ ਹੀ ਮਨਾਇਆ ਜਾਵੇਗਾ ਪਰ ਕਿਸਾਨ ਰਾਵਣ ਦੀ ਥਾਂ ਮੋਦੀ ਦੇ ਪੁਤਲੇ ਫੂਕ ਕੇ ਦੁਸਹਿਰਾ ਮਨਾਵੇਗੀ। ਇਸ ਦੁਸਹਿਰਾ 'ਚ ਸ਼ਾਮਲ ਹੋਣ ਲਈ ਵੀਰਵਾਰ ਨੂੰ ਜਥੇਬੰਦੀ ਵੱਲੋਂ ਸ਼ਹਿਰ 'ਚ ਇੱਕ ਮਾਰਚ ਕਰਕੇ ਦੁਕਾਨਦਾਰਾਂ ਅਤੇ ਸ਼ਹਿਰੀਆਂ ਨੂੰ ਸੱਦਾ ਦਿੱਤਾ ਜਾਵੇਗਾ।