'26 ਮਈ ਨੂੰ ਕਾਲਾ ਦਿਵਸ ਵੱਜੋਂ ਮਨਾਇਆ ਜਾਵੇਗਾ' - ਆਲ ਇੰਡੀਆ ਕਿਸਾਨ ਸਭਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11864487-504-11864487-1621751619743.jpg)
ਲੁਧਿਆਣਾ: ਰਾਏਕੋਟ ਵਿਖੇ ਆਲ ਇੰਡੀਆ ਕਿਸਾਨ ਸਭਾ ਅਤੇ ਖੇਤ ਮਜ਼ਦੂਰ ਯੂਨੀਅਨ ਤਹਿਸੀਲ ਰਾਏਕੋਟ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਲੀ ਮੋਰਚੇ ਦੇ 26 ਮਈ ਨੂੰ ਛੇ ਮਹੀਨੇ ਅਤੇ ਮੋਦੀ ਹਕੂਮਤ ਦੇ 7 ਸਾਲ ਪੂਰੇ ਹੋਣ 'ਤੇ ਸਮੁੱਚੇ ਦੇਸ਼ ਵਿੱਚ ਘਰਾਂ ’ਤੇ ਕਾਲੇ ਝੰਡੇ ਲਹਿਰਾਉਣ ਅਤੇ ਮੋਦੀ ਦੇ ਪੁਤਲੇ ਸਾੜਣ ਸਬੰਧੀ ਦਿੱਤੇ ਪ੍ਰੋਗਰਾਮ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਆਲ ਇੰਡੀਆ ਕਿਸਾਨ ਸਭਾ ਦੇ ਸੂਬਾ ਵਿੱਤ ਸਕੱਤਰ ਬਲਦੇਵ ਸਿੰਘ ਲਤਾਲਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਮਈ ਨੂੰ ਦਿੱਤੇ ਪ੍ਰੋਗਰਾਮ ਤਹਿਤ ਪਿੰਡਾਂ ਵਿਚ ਹਰ ਘਰ ’ਤੇ ਕਾਲੇ ਝੰਡੇ ਲਹਿਰਾਏ ਜਾਣਗੇ ਅਤੇ ਪਿੰਡ-ਪਿੰਡ ’ਚ ਮੋਦੀ ਦੇ ਪੁਤਲੇ ਫੂਕੇ ਜਾਣਗੇ। ਮੋਦੀ ਸਰਕਾਰ ਦੇ ਕਾਰਜਕਾਲ ਨੂੰ ਭਾਰਤ ਦੇ ਇਤਿਹਾਸ ਦਾ ਸਭ ਤੋਂ ਕਾਲਾ ਦੌਰ ਮੰਨਿਆ ਜਾਵੇਗਾ। ਇਸ ਲਈ 26 ਮਈ ਨੂੰ ਮੋਦੀ ਸਰਕਾਰ ਦੇ 7 ਸਾਲ ਅਤੇ ਕਿਸਾਨੀ ਸੰਘਰਸ਼ ਨੂੰ 6 ਮਹੀਨੇ ਪੂਰੇ ਹੋਣ 'ਤੇ ਕਾਲਾ ਦਿਵਸ ਮਨਾਇਆ ਜਾਵੇਗਾ।