ਆਰਡੀਨੈਂਸਾਂ ਵਿਰੁੱਧ 9 ਜ਼ਿਲ੍ਹਿਆਂ ਦੇ ਡੀ.ਸੀ. ਦਫ਼ਤਰਾਂ ਮੂਹਰੇ ਦੇਣਗੇ ਧਰਨਾ ਕਿਸਾਨ - ਕਿਸਾਨਾਂ ਦਾ ਪ੍ਰਦਰਸਨ
🎬 Watch Now: Feature Video
ਅੰਮ੍ਰਿਤਸਰ: ਕਿਸਾਨ ਜਥੇਬੰਦੀਆ ਵੱਲੋਂ ਖੇਤੀ ਸੁਧਾਰਾਂ ਦੇ ਨਾਂਅ ਉੱਤੇ ਲਿਆਂਦੇ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿਲ 2020 ਦੇ ਖਰੜੇ ਨੂੰ ਰੱਦ ਕਰਾਉਣ ਲਈ 7 ਸਤੰਬਰ ਤੋਂ ਪੰਜਾਬ ਦੇ ਡੀ.ਸੀ. ਦਫ਼ਤਰਾਂ ਮੂਹਰੇ ਪੱਕੇ ਧਰਨੇ ਲਾ ਕੇ ਜੇਲ੍ਹ ਭਰੋ ਅੰਦੋਲਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੋਦੀ ਸਰਕਾਰ ਵਲੋਂ ਸੁਧਾਰ ਦੇ ਨਾਂਅ ਨਿੱਜੀਕਰਨ ਅਤੇ ਉਦਾਰੀਕਰਨ ਦੇ ਲਈ 3 ਆਰਡੀਨੈਂਸਾਂ ਨੂੰ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਘਰਸ਼ ਕਮੇਟੀ ਵੱਲੋਂ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ ਖਰੜੇ ਨੂੰ ਰੱਦ ਕਰਵਾਉਣ ਦੇ ਲਈ 7 ਸਤੰਬਰ ਤੋਂ 9 ਜਿਲ੍ਹਿਆਂ ਦੇ ਡੀ.ਸੀ. ਦਫ਼ਤਰਾਂ ਮੂਹਰੇ ਧਰਨਾ ਦਿੱਤਾ ਜਾਵੇਗਾ।