ਕਿਸਾਨਾਂ ਦਾ ਜੱਥਾ ਰਸਦ ਲੈ ਕੇ ਜੈਕਾਰਿਆਂ ਦੀ ਗੂੰਜ 'ਚ ਦਿੱਲੀ ਲਈ ਰਵਾਨਾ - hoshiarpur latest news
🎬 Watch Now: Feature Video
ਹੁਸ਼ਿਆਰਪੁਰ: ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨੀ ਸੰਘਰਸ਼ ਵਿੱਚ ਹਰ ਇੱਕ ਵਿਅਕਤੀ ਵੱਲੋਂ ਵੱਧ ਚੜ ਕੇ ਸਹਿਯੋਗ ਪਾਇਆ ਜਾ ਰਿਹਾ ਹੈ। ਇਸੇ ਤਹਿਤ ਹੀ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਅਧੀਨ ਆਉਂਦੇ ਪਿੰਡ ਸਾਰੰਗਵਾਲ ਧੋਬੀ ਤੋਂ ਕਿਸਾਨਾਂ ਦਾ ਇੱਕ ਜੱਥਾ ਰਸਦ ਲੈ ਕੇ ਜੈਕਾਰਿਆਂ ਦੀ ਗੂੰਜ ਵਿੱਚ ਦਿੱਲੀ ਲਈ ਰਵਾਨਾ ਹੋਇਆ ਹੈ। ਕਿਸਾਨ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਸਰਕਾਰ ਕਿਸਾਨਾਂ ਦੀ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਦਿੱਲੀ ਹੱਦਾਂ ਉੱਤੇ ਕਿਸਾਨ ਅੰਦੋਲਨ ਜਾਰੀ ਰਹੇਗਾ। ਕਿਸਾਨੀ ਸੰਘਰਸ਼ ਵਿੱਚ ਉਨ੍ਹਾਂ ਵੱਲੋਂ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।