ਭਾਰਤੀ ਕਿਸਾਨ ਯੂਨੀਅਨ ਨੇ ਬਠਿੰਡਾ-ਪਟਿਆਲਾ ਹਾਈਵੇਅ ਕੀਤਾ ਜਾਮ - ਖੇਤੀ ਕਾਨੂੰਨਾਂ
🎬 Watch Now: Feature Video
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਲਗਾਤਾਰ ਧਰਨਾ ਜਾਰੀ ਹੈ। ਇਸਦੇ ਚੱਲਦੇ ਸੰਯੁਕਤ ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਭਰ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਨੂੰ ਦੁਕਾਨਦਾਰ ਵਪਾਰੀ ਕਿਸਾਨ ਮਜ਼ਦੂਰ ਟਰਾਂਸਪੋਰਟ ਆਟੋ ਯੂਨੀਅਨਾਂ ਵੱਲੋਂ ਇਸ ਬੰਦ ਨੂੰ ਸਮਰਥਨ ਦਿੱਤਾ ਗਿਆ। ਮਾਨਸਾ ਦੇ ਪਟਿਆਲਾ ਬਠਿੰਡਾ ਹਾਈਵੇ ’ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਧਰਨਾ ਲਗਾ ਕੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਉੱਥੇ ਹੀ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਅੰਦੋਲਨ ਕੇਂਦਰ ਸਰਕਾਰ ਦੇ ਖਿਲਾਫ ਜਾਰੀ ਰਹੇਗਾ।