ਕਿਸਾਨ ਜੱਥੇਬੰਦੀਆਂ ਨੇ ਪੈਟਰੋਲ ਪੰਪ ਦੇ ਬਾਹਰ ਬੈਠ ਤੇਲ ਦੀਆਂ ਕੀਮਤਾਂ 'ਚ ਵਾਧੇ ਦਾ ਕੀਤਾ ਵਿਰੋਧ - ਤੇਲ ਦੀਆਂ ਕੀਮਤਾਂ 'ਚ ਵਾਧਾ
🎬 Watch Now: Feature Video
ਬਰਨਾਲਾ: ਦੇਸ਼ ਭਰ 'ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ। ਲੌਕਡਾਊਨ ਦੌਰਾਨ ਸਾਰੇ ਕੰਮਕਾਜ ਠੱਪ ਹੋਣ ਦੇ ਚਲਦੇ ਆਮ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੈਟਰੋਲ-ਡੀਜ਼ਲ ਦੇ ਰੇਟ ਵੱਧਣ ਨਾਲ ਕਿਸਾਨਾਂ ਦੀ ਖੇਤੀ ਵੀ ਪ੍ਰਭਾਵਤ ਹੋ ਰਹੀ ਹੈ। ਤੇਲ ਦੀਆਂ ਕੀਮਤਾਂ ਵੱਧਣ 'ਦੇ ਵਿਰੋਧ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪੈਟਰੋਲ ਪੰਪਾਂ ਦੇ ਅੱਗੇ ਬੈਠ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਪਿਛਲੇ ਕਈ ਦਿਨਾਂ ਤੋਂ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਜਾ ਰਿਹਾ ਹੈ, ਜਦਕਿ ਅੰਤਰ ਰਾਸ਼ਟਰੀ ਬਜ਼ਾਰ 'ਚ ਤੇਲ ਦੇ ਰੇਟ ਘੱਟੇ ਹਨ। ਕਿਸਾਨਾਂ ਨੇ ਕਿਹਾ ਕਿ ਇਹ ਵਾਧਾ ਉਸ ਸਮੇਂ ਕੀਤਾ ਜਾ ਰਿਹ ਹੈ, ਜਦ ਝੋਨੇ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਆਰਥਿਕ ਪੱਖੋਂ ਕਮਜ਼ੋਰ ਕਿਸਾਨਾਂ ਨੂੰ ਡੀਜ਼ਲ ਦੇ ਰੇਟ ਵੱਧਣ ਨਾਲ ਦੁਹਰੀ ਮਾਰ ਝੱਲਣੀ ਪੈ ਰਹੀ ਹੈ। ਇਸ ਕਾਰਨ ਉਨ੍ਹਾਂ ਨੂੰ ਝੋਨੇ ਦੀ ਬਿਜਾਈ ਦੀ ਲਾਗਤ ਵੀ ਵੱਧ ਪੈ ਰਹੀ ਹੈ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰ ਤੋਂ ਤੇਲ ਦੇ ਰੇਟ ਵਿੱਚ ਹੋ ਰਹੇ ਵਾਧੇ 'ਤੇ ਰੋਕ ਲਾਉਣ ਦੀ ਮੰਗ ਕੀਤੀ ਹੈ।