ਕਿਸਾਨ ਯੂਨੀਅਨ ਦੇ ਸੰਘਰਸ਼ ਤੋਂ ਬਾਅਦ ਮਾਨਸਾ ਮੰਡੀ ਵਿੱਚ ਨਰਮੇ ਦੀ ਸਰਕਾਰੀ ਖ਼ਰੀਦ ਹੋਈ ਸ਼ੁਰੂ - protest in mansa
🎬 Watch Now: Feature Video
ਨਰਮੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਕਿਸਾਨਾਂ ਦੇ ਰੋਸ ਨੂੰ ਵੇਖਦੇ ਹੋਏ ਅੱਜ ਮਾਨਸਾ ਮੰਡੀ ਵਿਖੇ ਨਰਮੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ। ਨਰਮੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਦੇ ਲਈ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਸੀ, ਕਿਸਾਨਾਂ ਦੇ ਸੰਘਰਸ਼ ਨੂੰ ਦੇਖਦਿਆਂ 30 ਨਵੰਬਰ ਨੂੰ ਸਰਕਾਰੀ ਖਰੀਦ ਸ਼ੁਰੂ ਹੋਈ ਤਾਂ ਤੁਰੰਤ ਪ੍ਰਾਈਵੇਟ ਵਪਾਰੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਅਤੇ ਜਿਸ ਤੋਂ ਬਾਅਦ ਸਰਕਾਰੀ ਖ਼ਰੀਦ ਬੰਦ ਕਰ ਦੀਤੀ ਗਈ।