'ਪ੍ਰਸ਼ਾਸਨ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਮੰਡੀ ’ਚ ਨਹੀਂ ਪੁਖਤਾ ਪ੍ਰਬੰਧ' - ਕਣਕ ਦੀ ਖਰੀਦ ਸ਼ੁਰੂ
🎬 Watch Now: Feature Video
ਸੂਬੇ ਭਰ ’ਚ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਜ਼ਿਲ੍ਹੇ ਦੀ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਲਈ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸੁੰਦਰ ਸ਼ਾਮ ਅਰੋੜਾ ਪਹੁੰਚੇ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਬੇਸ਼ਕ ਕਣਕ ਦੀ ਖਰੀਦ ਸਬੰਧੀ ਸਹੂਲਤਾਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਅਤੇ ਵਾਅਦੇ ਕੀਤੇ ਜਾ ਰਹੇ ਹਨ। ਪਰ ਇਸਦੀ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ। ਅਨਾਜ ਮੰਡੀ ’ਚ ਨਾ ਤਾਂ ਸੈਨੇਟਾਈਜ਼ਰ ਹੈ ਅਤੇ ਨਾ ਹੀ ਸਫਾਈ ਦਾ ਕੋਈ ਪ੍ਰਬੰਧ ਹੈ। ਕਿਸਾਨਾਂ ਨੇ ਦੱਸਿਆ ਕਿ ਇੱਥੇ ਪਖਾਨਿਆਂ ਦਾ ਵੀ ਬੰਦੋਬਸਤ ਨਹੀਂ ਹੈ ਜਿਸ ਕਾਰਨ ਉਨ੍ਹਾਂ ਨੂੰ ਖਾਸਤੌਰ ’ਤੇ ਮਜਦੂਰ ਮਹਿਲਾਵਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।