26 ਮਈ ਨੂੰ ਕਿਸਾਨ ਮਨਾਉਣਗੇ ਕਾਲਾ ਦਿਵਸ - ਜਲੰਧਰ
🎬 Watch Now: Feature Video
ਜਲੰਧਰ:ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਲੈ ਕਿਸਾਨਾਂ ਵਿੱਚ ਭਾਰੀ ਰੋਸ ਹੈ। ਬੀਤੇ 6 ਮਹੀਨੀਆਂ ਤੋਂ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਬਾਰਡਰਾਂ 'ਤੇ ਕਿਸਾਨ ਅੰਦੋਲਨ ਕਰ ਰਹੇ ਹਨ। ਜਿਥੇ ਇੱਕ ਪਾਸੇ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਲਈ ਤਿਆਰ ਨਹੀਂ ਹੈ, ਉਥੇ ਹੀ ਦੂਜੇ ਪਾਸੇ ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਤੇ ਐਮਐਸਪੀ ਕਾਨੂੰਨ ਬਣਾਉਣ ਨੂੰ ਲੈ ਕੇ ਅੜੇ ਹਨ। ਜਲੰਧਰ ਦੇ ਕਸਬਾ ਫਿਲੌਰ ਵਿਖੇ ਲਾਡੋਵਾਲ ਟੋਲ ਪਲਾਜ਼ੇ 'ਤੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਈ। ਕੇਂਦਰ ਵੱਲੋਂ ਸੁਣਵਾਈ ਨਾ ਹੋਣ ਦੇ ਰੋਸ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ 26 ਮਈ ਨੂੰ ਕਾਲਾ ਦਿਵਸ ਮਨਾਉਣਗੇ। ਕਿਸਾਨ ਆਗੂਆਂ ਨੇ ਕਿਹਾ ਜਦੋਂ ਤੱਕ ਕੇਂਦਰ ਸਰਕਾਰ ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ।