ਘੱਗਰ ਦਰਿਆ ਦੇ ਪ੍ਰਕੋਪ ਤੋਂ ਡਰੇ ਕਿਸਾਨ, ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਪੁਖ਼ਤਾ ਪ੍ਰਬੰਧ
🎬 Watch Now: Feature Video
ਲਹਿਰਾਗਾਗਾ: ਮੌਨਸੂਨ ਪੰਜਾਬ ਵਿੱਚ ਦਸਤਕ ਦੇਣ ਜਾ ਰਿਹਾ ਹੈ ਤੇ ਇਸ ਦੇ ਨਾਲ ਹੀ ਘੱਗਰ ਦਰਿਆ ਦੇ ਨਜ਼ਦੀਕੀ ਪਿੰਡ ਵਿੱਚ ਰਹਿਣ ਵਾਲੇ ਕਿਸਾਨਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਕਿਉਂਕਿ ਮੀਂਹ ਕਾਰਨ ਘੱਗਰ ਨਦੀ ਹਰ ਵਾਰ ਕਿਸਾਨਾਂ ਦੀ ਫ਼ਸਲ ਤੇ ਰਹਾਇਸ਼ੀ ਇਲਾਕਿਆਂ ਨੂੰ ਨੁਕਸਾਨ ਕਰਦੀ ਹੈ ਪਰ ਹੁਣ ਕਿਸਾਨ ਕਿਨਾਰਿਆਂ 'ਤੇ ਪਹਿਰੇਦਾਰੀ ਕਰਨ ਲਈ ਮਜਬੂਰ ਹੋ ਗਏ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਛੋਟੇ ਤੇ ਵੱਡੇ ਨਾਲਿਆਂ ਦੀ ਸਫ਼ਾਈ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹਨ।