ਕਿਸਾਨ ਆਪਣੀ ਪੱਕੀ ਫ਼ਸਲ ਦੀ ਵਾਢੀ ਨੂੰ ਲੈ ਕੇ ਪ੍ਰੇਸ਼ਾਨ - ਗੁਰਦਾਸਪੁਰ ਦੇ ਕਿਸਾਨਾਂ
🎬 Watch Now: Feature Video
ਗੁਰਦਾਸਪੁਰ: ਕੋਰੋਨਾ ਵਾਇਰਸ ਕਾਰਨ ਪੂਰੇ ਪੰਜਾਬ ਵਿੱਚ ਕਰਫਿਊ ਲੱਗਿਆ ਹੋਇਆ ਹੈ। ਇਸੇ ਦੌਰਾਨ ਹੀ ਹਾੜੀ ਦੀ ਫਸਲ ਵੀ ਪੱਕ ਕੇ ਤਿਆਰ ਹੋ ਚੁੱਕੀ ਹੈ। ਇਸੇ ਕਾਰਨ ਪੰਜਾਬ ਦੇ ਕਿਸਾਨਾਂ 'ਚ ਭਾਰੀ ਚਿੰਤਾਂ ਪਾਈ ਜਾ ਰਹੀ ਹੈ। ਗੁਰਦਾਸਪੁਰ ਦੇ ਕਿਸਾਨਾਂ ਦਾ ਆਖਣਾ ਹੈ ਕਿ ਉਨ੍ਹਾਂ ਨੂੰ ਬਹੁਤ ਦਿੱਕਤ ਆ ਰਹੀ ਹੈ। ਉੱਥੇ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਆਖਣਾ ਹੈ ਕਿ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਅਧਿਕਾਰੀਆਂ ਨੇ ਕਿਹਾ ਕਿ ਕੰਬਾਇਨਾਂ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ।