ਜੇ ਬਾਕੀ ਸੂਬਿਆਂ ਵਿੱਚ ਖਸਖਸ ਦੀ ਖੇਤੀ ਕੀਤੀ ਜਾ ਸਕਦੀ ਹੈ ਤਾਂ ਪੰਜਾਬ ਵਿੱਚ ਕਿਉਂ ਨਹੀਂ ?

🎬 Watch Now: Feature Video

thumbnail
ਖਸਖਸ ਦੀ ਖੇਤੀ ਕਰਨ ਦੇ ਮਾਮਲੇ ਨੂੰ ਲੈ ਕੇ ਵਾਇਰਲ ਹੋਈ ਵੀਡੀਓ ਤੋਂ ਬਾਅਦ ਬਰਨਾਲਾ ਪੁਲਿਸ ਵੱਲੋਂ ਇੱਕ ਨੌਜਵਾਨ ਉੱਤੇ ਪਰਚਾ ਦਰਜ ਕੀਤਾ ਗਿਆ ਸੀ। ਜਿਸ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਬਰਨਾਲਾ ਦੇ ਐਸਐਸਪੀ ਦਫ਼ਤਰ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਗਿਆ ਅਤੇ ਦਰਜ ਕੀਤੇ ਗਏ ਮਾਮਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਸਮੇਂ ਲੱਖੋਵਾਲ ਯੂਨੀਅਨ ਨੇ ਪੰਜਾਬ ਭਰ ਵਿੱਚ ਖਸਖਸ ਦੀ ਖੇਤੀ ਕਰਨ ਦੀ ਖੁੱਲ੍ਹ ਦਿੱਤੇ ਜਾਣ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਉਨ੍ਹਾਂ ਕਿਹਾ ਹੈ ਕਿ ਜੇਕਰ ਬਾਕੀ ਸੂਬਿਆਂ ਵਿੱਚ ਖਸਖਸ ਦੀ ਖੇਤੀ ਕੀਤੀ ਜਾ ਸਕਦੀ ਹੈ ਤਾਂ ਪੰਜਾਬ ਦੇ ਵਿੱਚ ਕਿਉਂ ਨਹੀਂ ?

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.