Farm Laws Repeal: ਆਪ ਨੇ ਪੀਐੱਮ ਮੋਦੀ ਦੇ ਫੈਸਲੇ ਦਾ ਕੀਤਾ ਸੁਆਗਤ - ਆਪ
🎬 Watch Now: Feature Video
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਵੱਲੋਂ ਤਿੰਨ ਨਵੇਂ ਖੇਤੀ ਕਾਨੂੰਨ ਰੱਦ (Three new agriculture laws repeal) ਕਰਨ ਦੇ ਲਏ ਫੈਸਲੇ ਤੋਂ ਬਾਅਦ ਦੇਸ਼ ਅਤੇ ਸੂਬੇ ਦੀ ਸਿਆਸਤ ਭਖ ਚੁੱਕੀ ਹੈ। ਆਪ ਆਗੂ ਨੀਲ ਗਰਗ ਦੇ ਵੱਲੋਂ ਪੀਐਮ ਮੋਦੀ (PM Modi) ਵੱਲੋਂ ਤਿੰਨ ਖੇਤੀ ਕਾਨੂੰਨ ਰੱਦ (Three new agriculture laws repeal) ਕਰਨ ਦੇ ਲਏ ਫੈਸਲੇ ਦਾ ਸੁਆਗਤ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ (Farmers) ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਇੱਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਇਸ ਧਰਨੇ ਦੌਰਾਨ 700 ਦੇ ਕਰੀਬ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਯਾਦ ਕਰਨ ਦੀ ਲੋੜ ਹੈ। ਉਨ੍ਹਾਂ ਨਾਲ ਹੀ ਪੀਐਮ ਮੋਦੀ (PM Modi) ਨੂੰ ਅਪੀਲ ਕੀਤੀ ਹੈ ਕਿ ਐਮਐਸਪੀ (MSP) ’ਤੇ ਕੋਈ ਕਾਨੂੰਨ ਵੀ ਲਿਆਂਦਾ ਜਾਵੇ ਤਾਂ ਜੋ ਅੰਨਦਾਤੇ ਨੂੰ ਉਸਦਾ ਹੱਕ ਮਿਲ ਸਕੇ।
Last Updated : Nov 19, 2021, 11:15 AM IST