ਚੋਣ ਜ਼ਾਬਤੇ ਨੂੰ ਲੈਕੇ ਉਲੰਘਣਾ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ - ਚੋਣ ਅਫਸਰ ਦੀਆਂ ਸਖ਼ਤ ਹਦਾਇਤਾਂ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਨੂੰ ਦੇਖਦੇ ਹੋਏ ਫਤਿਹਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ (Fatehgarh Election Officer) ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਚੋਣ ਅਫਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਮਾਂ ਸਾਰਣੀ ਦਾ ਐਲਾਨ ਕਰਨ ਦੇ ਨਾਲ ਹੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੈ। ਨਾਲ ਹੀ ਉਨ੍ਹਾਂ ਚੋਣ ਜ਼ਾਬਦੇ ਦੀ ਉਲੰਘਣਾ ਕਰਨ ਵਾਲਿਆਂ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਲੰਘਣਾ ਹੋਣ ’ਤੇ ਨਿਯਮਾਂ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਵੋਟਾਂ ਨੂੰ ਲੈ ਕੇ ਕੋਰੋਨਾ ਦੇ ਮੱਦੇਨਜ਼ਰ ਵੀ ਉਚੇਚੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਇਕਾਂਤਵਾਸ ਕੋਰੋਨਾ ਦੇ ਮਰੀਜ਼ ਤੇ ਸ਼ੱਕੀ ਮਰੀਜ਼ ਪੋਸਟਲ ਬੈਲੇਟ ਨਾਲ ਆਪਣੀ ਵੋਟ ਪਾ ਸਕਣਗੇ, ਜਿਸ ਸਬੰਧੀ ਉਚੇਚੇ ਪ੍ਰਬੰਧ ਕੀਤੇ ਗਏ ਹਨ।