ਹਰਜੀਤ ਸਿੰਘ ਦੇ ਜਜ਼ਬੇ ਤੇ ਦਲੇਰੀ ਨੂੰ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਕੀਤਾ ਸਲਾਮ - ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਪੰਜਾਬ ਭਰ ਵਿੱਚ ਲੱਗੇ ਹੋਏ ਕਰਫ਼ਿਊ ਕਰਕੇ ਪਿਛਲੇ ਦਿਨੀਂ ਪਟਿਆਲਾ ਵਿਖੇ ਇੱਕ ਨਿਹੰਗ ਸਿੰਘ ਵੱਲੋਂ ਕੀਤੇ ਗਏ ਹਮਲੇ ਵਿੱਚ ਪੰਜਾਬ ਪੁਲਿਸ ਦੇ ਏਐਸਆਈ ਹਰਜੀਤ ਸਿੰਘ ਦਾ ਹੱਥ ਕੱਟਿਆ ਗਿਆ ਸੀ। ਉਸ ਦਾ ਇਲਾਜ ਦੌਰਾਨ ਡਾਕਟਰਾਂ ਨੇ ਹੱਥ ਜੋੜ ਦਿੱਤਾ। ਉਸ ਦੇ ਜਜ਼ਬੇ ਤੇ ਬਹਾਦਰੀ ਨੂੰ ਸਲਾਮ ਕਰਦਿਆਂ 'ਮੈਂ ਭੀ ਹਰਜੀਤ ਸਿੰਘ' ਨਾਂਅ ਦੀ ਮੁਹਿੰਮ ਤਹਿਤ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਆਪਣੇ ਨੇਮ ਪਲੇਟਾਂ 'ਤੇ ਹਰਜੀਤ ਸਿੰਘ ਦੇ ਨਾਂਅ ਦੇ ਬੈਜ ਲਾਏ ਤੇ ਉਨ੍ਹਾਂ ਦਾ ਮਾਣ ਵਧਾਇਆ। ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਕਿਹਾ ਕਿ ਅੱਜ ਦਾ ਦਿਨ ਹਰਜੀਤ ਸਿੰਘ ਦੇ ਨਾਂਅ ਨਾਲ, ਬਾਕੀ ਜੋ ਕਰਫ਼ਿਊ ਦੌਰਾਨ ਕੋਰੋਨਾ ਵਾਇਰਸ ਦੀ ਰੋਕਥਾਮ ਵਿੱਚ ਆਪਣੀਆਂ ਬਣਦੀਆਂ ਸੇਵਾਵਾਂ ਨਿਭਾ ਰਹੇ ਹਨ, ਉਨ੍ਹਾਂ ਦੇ ਮਾਣ ਸਨਮਾਨ ਨੂੰ ਵੀ ਸਮਰਪਿਤ ਹੈ।