ਫ਼ਤਿਹਗੜ੍ਹ ਸਾਹਿਬ: ਦੋ ਮਹਿਲਾਵਾਂ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ - ਫ਼ਤਿਹਗੜ੍ਹ ਸਾਹਿਬ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 2 ਔਰਤਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ, ਦੋਵੇਂ ਔਰਤਾਂ ਤਬਲਿਗੀ ਜਮਾਤ ਨਾਲ ਸਬੰਧਤ ਹਨ। ਇਸ ਦੀ ਪੁਸ਼ਟੀ ਕਰਦੇ ਹੋਏ ਸਿਵਲ ਸਰਜਨ ਐਨ.ਕੇ. ਅਗਰਵਾਲ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਦਿੱਲੀ ਦੇ ਹਜਰਤ ਨਿਜ਼ਾਮੂਦੀਨ ਤੋਂ ਆਏ ਤਬਲਿਗੀ ਜਮਾਤ ਦੇ 32 ਲੋਕ ਜ਼ਿਲ੍ਹੇ ਵਿੱਚ ਸਾਹਮਣੇ ਆਏ ਸਨ, ਜਿਨ੍ਹਾਂ ਵਿੱਚ 11 ਵਿਅਕਤੀ ਬਲਾਕ ਖਮਾਣੋਂ ਦੇ ਵੀ ਸਨ ਜਿਨ੍ਹਾਂ ਵਿਚੋਂ ਇਹ ਦੋ ਔਰਤਾਂ ਪੌਜ਼ੀਟਿਵ ਪਾਈਆਂ ਗਈਆਂ ਹਨ। ਜਿਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਬਨੂੜ ਦੇ ਗਿਆਨ ਸਾਗਰ ਹਸਪਤਾਲ ਵਿੱਚ ਆਇਸੋਲੇਸ਼ਨ ਵਿੱਚ ਰੱਖਿਆ ਗਿਆ ਹੈ।