ਫ਼ਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਤੇ ਵਿਧਾਇਕ ਨੇ ਸੀਵਰੇਜ ਦੇ ਕੰਮ ਦਾ ਰੱਖਿਆ ਨੀਂਹ ਪੱਥਰ - ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਮੰਡੀ ਗੋਬਿੰਦਗੜ ਦੇ ਬਾਹਰੀ ਖੇਤਰਾਂ ਨੂੰ ਹੁਣ ਨਗਰ ਕੌਂਸਲ ਦੇ ਅਧੀਨ ਲਿਆ ਗਿਆ ਹੈ। ਜਿਨ੍ਹਾਂ ਵਿੱਚ ਕੱਚਾ ਦਲੀਪ, ਅਜਨਾਲੀ , ਅੰਬੇ ਮਾਜਰਾ , ਇਕਬਾਲ ਨਗਰ ਸਮੇਤ ਕਈ ਹੋਰ ਇਲਾਕੇ ਸ਼ਾਮਲ ਹਨ। ਇਨ੍ਹਾਂ ਇਲਾਕਿਆਂ ਵਿੱਚ ਸੀਵਰੇਜ ਪਾਉਣ ਤੇ ਪੀਣ ਵਾਲੇ ਪਾਣੀ ਦੇ ਕਾਰਜਾਂ ਦੀ ਸ਼ੁਰੂਆਤ ਕਰਨ ਲਈ ਸੰਸਦ ਮੈਂਬਰ ਅਮਰ ਸਿੰਘ ਅਤੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਨੀਂਹ ਪੱਥਰ ਰੱਖਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਮ੍ਰਿਤ ਕੌਰ ਗਿੱਲ ਤੇ ਅਮਲੋਹ ਦੇ ਐਸਡੀਐਮ ਆਨੰਦ ਸਾਗਰ ਸ਼ਰਮਾ ਵੀ ਮੌਜੂਦ ਸਨ। ਕਾਕਾ ਰਣਦੀਪ ਸਿੰਘ ਨੇ ਦੱਸਿਆ ਕਿ ਇਸ ਪ੍ਰੋਜੇਕਟ ਉੱਤੇ ਕਰੀਬ 11 ਕਰੋੜ ਦਾ ਖਰਚ ਆਵੇਗਾ ਅਤੇ ਇਹ ਪ੍ਰੋਜੇਕਟ 6 ਮਹੀਨੇ ਵਿੱਚ ਤਿਆਰ ਹੋ ਜਾਵੇਗਾ।