ਫਤਿਹਗੜ੍ਹ ਸਾਹਿਬ: ਮੁਸਲਿਮ ਪਰਿਵਾਰ ਨੇ ਮਕਾਨ ਮਾਲਕ 'ਤੇ ਘਰੋਂ ਬਾਹਰ ਕਢਣ ਦੇ ਲਾਏ ਦੋਸ਼ - corona virus news in punjabi
🎬 Watch Now: Feature Video
ਫਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿੱਚ ਇੱਕ ਮਕਾਨ ਮਾਲਕ ਨੇ ਮੁਸਲਮਾਨ ਪਰਿਵਾਰ ਨੂੰ ਛੇਤੀ ਘਰ ਖ਼ਾਲੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਮੁਸਲਿਮ ਪਰਿਵਾਰ ਪਿਛਲੇ 8 ਸਾਲਾਂ ਤੋਂ ਇਨ੍ਹਾਂ ਘਰਾਂ 'ਚ ਰਹਿ ਰਿਹਾ ਹੈ। ਮੁਸਲਮਾਨ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ ਲੋਕ ਉਨ੍ਹਾਂ ਨੂੰ ਸ਼ੱਕ ਦੀ ਨਜ਼ਰ ਨਾਲ ਵੇਖ ਰਹੇ ਹਨ। ਉਹ ਇਥੇ ਜੰਮੇ ਹਨ ਅਤੇ ਇਥੇ ਹੀ ਪੜ੍ਹੇ ਹਨ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਸਾਰਿਆਂ ਦਾ ਟੈਸਟ ਹੋ ਗਿਆ ਹੈ। ਇਸ ਸਬੰਧ ਵਿੱਚ ਸਰਹਿੰਦ ਦੇ ਐਸਐਚਓ ਰਜਨੀਸ਼ ਸੂਦ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹੁਣ ਤੱਕ ਇਸ ਸਬੰਧ ਵਿੱਚ ਕੋਈ ਸ਼ਿਕਾਇਤ ਨਹੀ ਮਿਲੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਸਮੇਂ ਆਪਸੀ ਭਾਈਚਰਕ ਸਾਂਝ ਨੂੰ ਬਣਾਏ ਰੱਖਣਾ ਚਾਹੀਦਾ ਹੈ, ਕਿਉਂਕਿ ਮੁਸਲਮਾਨ ਭਾਈਚਾਰੇ ਦੇ ਲੋਕ ਵੀ ਸਾਡੇ ਸਮਾਜ ਦਾ ਇੱਕ ਹਿੱਸਾ ਹਨ। ਅਜਿਹੇ ਮਾਹੌਲ ਵਿੱਚ ਉਨ੍ਹਾਂ ਨੂੰ ਸਾਡੀ ਜ਼ਰੂਰਤ ਹੈ, ਇਸ ਲਈ ਉਨ੍ਹਾਂ ਦੇ ਨਾਲ ਅਜਿਹਾ ਵਿਵਹਾਰ ਨਹੀਂ ਕਰਨਾ ਚਾਹੀਦਾ। ਉਥੇ ਹੀ ਇਸ ਸਬੰਧ ਵਿੱਚ ਜਦੋਂ ਮਕਾਨ ਮਾਲਕ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਸੰਪਰਕ ਨਹੀ ਹੋ ਪਾਇਆ।