ਫ਼ਤਿਹਗੜ੍ਹ ਸਾਹਿਬ ਦੀ ਨਵੀਂ ਡੀਸੀ ਅੰਮ੍ਰਿਤ ਕੌਰ ਗਿੱਲ ਨੇ ਸੰਭਾਲਿਆ ਅਹੁਦਾ - ਫ਼ਤਿਹਗੜ੍ਹ ਸਾਹਿਬ ਦੀ ਨਵੀਂ ਡੀਸੀ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਨਵੇਂ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਆਪਣਾ ਆਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਉਨ੍ਹਾਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਅਤੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ ਜਿੱਥੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰਪਾਓ ਭੇਂਟ ਕੀਤਾ ਗਿਆ। ਆਪਣੇ ਦਫ਼ਤਰ ਵਿੱਚ ਚਾਰਜ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸ਼ਹੀਦਾਂ ਦੇ ਸਥਾਨ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿੱਚ ਸੇਵਾ ਕਰਕੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਮਿਹਨਤ ਤੇ ਲਗਨ ਨਾਲ ਨਿਭਾਉਣਗੇ ਅਤੇ ਫ਼ਤਿਹਗੜ੍ਹ ਸਾਹਿਬ ਦੇ ਸਰਵਪੱਖੀ ਵਿਕਾਸ ਤੇ ਸਰਕਾਰ ਦੀਆਂ ਨੀਤੀਆਂ ਨੂੰ ਲਾਗੂ ਕਰਵਾਉਣ ਵਿੱਚ ਬਣਦਾ ਯੋਗਦਾਨ ਪਾਉਣਗੇ।