ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ 6 ਕਿਲੋ ਅਫ਼ੀਮ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ - ਸੀਆਈਏ ਸਟਾਫ਼ ਸਰਹਿੰਦ
🎬 Watch Now: Feature Video
ਫਤਿਹਗੜ੍ਹ ਸਾਹਿਬ: ਐਂਟੀਨਾਰਕੋਟਿਕ ਸੈੱਲ ਅਤੇ ਸੀਆਈਏ ਸਟਾਫ਼ ਸਰਹਿੰਦ ਨੇ ਦੋ ਸਕੂਟੀ ਸਵਾਰ ਵਿਅਕਤੀਆਂ ਨੂੰ 6 ਕਿੱਲੋ ਅਫ਼ੀਮ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨ੍ਹਾਂ ਦੀ ਪਛਾਣ ਗੁਰਮੇਲ ਸਿੰਘ ਵਾਸੀ ਚੈਹਿਲ (ਪਟਿਆਲਾ) ਅਤੇ ਪੁਸ਼ਪਿੰਦਰ ਕੁਮਾਰ ਵਾਸੀ ਮੰਡੀ ਗੋਬਿੰਦਗੜ੍ਹ ਵਜੋਂ ਹੋਈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਦੱਸਿਆ ਕਿ ਐਂਟੀਨਾਰਕੋਟਿਕ ਸੈੱਲ ਦੇ ਏਐੱਸਆਈ ਗੁਰਮੀਤ ਸਿੰਘ ਅਤੇ ਸੀਆਈਏ ਸਟਾਫ਼ ਵਲੋਂ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸੇ ਦੌਰਾਨ ਗੁਰਮੇਲ ਸਿੰਘ ਤੇ ਪੁਸ਼ਪਿੰਦਰ ਸਿੰਘ ਕੋਲੋ ਤਲਾਸ਼ੀ ਦੌਰਾਨ 6 ਕਿੱਲੋ ਅਫ਼ੀਮ ਬਰਾਮਦ ਹੋਈ। ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨਾਂ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।