ਫ਼ਤਿਹਗੜ੍ਹ ਸਾਹਿਬ : ਸਮਾਜ ਸੇਵੀਆਂ ਵੱਲੋਂ ਧਾਰਮਿਕ ਸਥਾਨਾਂ ਨੂੰ ਕੀਤਾ ਜਾ ਰਿਹਾ ਸੈਨੇਟਾਈਜ਼
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ : ਲੌਕਡਾਊਨ ਤੋਂ ਬਾਅਦ 8 ਜੂਨ ਨੂੰ ਸਾਰੇ ਹੀ ਧਾਰਮਿਕ ਸਥਾਨ ਖੋਲ੍ਹ ਦਿੱਤੇ ਗਏ ਹਨ। ਇਸ ਦੌਰਾਨ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਵਿਸ਼ੇਸ਼ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ। ਫ਼ਤਿਹਗੜ੍ਹ ਸਾਹਿਬ ਵਿਖੇ ਹੁਣ ਸਾਰੇ ਧਾਰਮਿਕ ਸਥਾਨ ਖੁੱਲ੍ਹਣ ਮਗਰੋਂ ਵੱਡੀ ਗਿਣਤੀ 'ਚ ਸੰਗਤ ਦੀ ਆਮਦ ਵੇਖਣ ਨੂੰ ਮਿਲੀ। ਇਸ ਦੌਰਾਨ ਸਮਾਜ ਸੇਵੀ ਵਿਸ਼ਾਲ ਬੱਤਾ ਵੱਲੋਂ ਇੱਕ ਅਨੋਖੀ ਪਹਿਲ ਕਰਦੇ ਹੋਏ ਜ਼ਿਲ੍ਹੇ ਦੇ ਸਾਰੇ ਧਾਰਮਿਕ ਸਥਾਨਾਂ ਨੂੰ ਸੈਨੇਟਾਈਜ਼ਰ ਕਰਵਾਇਆ ਜਾ ਰਿਹਾ ਹੈ। ਇਸੇ ਕੜੀ 'ਚ ਗੁਰਦੁਆਰਾ ਜੋਤੀ ਸਰੂਪ ਸਾਹਿਬ ਨੂੰ ਸੈਨੇਟਾਈਜ਼ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਨੇ ਕਿਹਾ ਕਿ ਉਹ ਤੇ ਉਨ੍ਹਾਂ ਦੀ ਟੀਮ ਦੇ ਲੋਕ ਸਵੇਰੇ ਚਾਰ ਵਜੇ ਤੋਂ ਲੈ ਕੇ ਸ਼ਾਮ ਦੇ ਸੱਤ ਵਜੇ ਤੱਕ ਧਾਰਮਿਕ ਸਥਾਨਾਂ ਨੂੰ ਸੈਨੇਟਾਈਜ਼ ਕਰਨ ਦੀ ਸੇਵਾ ਕਰਦੇ ਹਨ ਤਾਂ ਜੋ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ। ਇਸ ਮੌਕੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ ਮੈਨੇਜਰ ਦਰਸ਼ਨ ਸਿੰਘ ਵੱਲੋਂ ਸਮਾਜ ਸੇਵੀ ਵਿਸ਼ਾਲ ਬੱਤਾ ਦਾ ਧੰਨਵਾਦ ਕੀਤਾ ਗਿਆ ਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ।