ਕਲਯੁੱਗੀ ਬਾਪ ਵੱਲੋਂਂ ਪੁੱਤ ਦਾ ਬੇਰਹਿਮੀ ਨਾਲ ਕਤਲ - ਹੁਸ਼ਿਆਰਪੁਰ ਦੇ ਮੁਹੱਲਾ ਮਾਡਲ ਟਾਊਨ
🎬 Watch Now: Feature Video
ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਮੁਹੱਲਾ ਮਾਡਲ ਟਾਊਨ ਦੀ ਇਕ ਪਾਰਕ ਵਿੱਚ ਰਹਿਣ ਵਾਲੇ ਵਿਅਕਤੀ ਵੱਲੋਂ ਸ਼ਰਾਬੀ ਹਾਲਤ ਵਿੱਚ ਆਪਣੇ ਡੇਢ ਸਾਲ ਦੇ ਪੁੱਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਮਾਡਲ ਟਾਊਨ ਪੁਲਿਸ ਨੇ ਕਥਿਤ ਆਰੋਪੀ ਨੂੰ ਕਾਬੂ ਕਰ ਲਿਆ ਤੇ ਮ੍ਰਿਤਕ ਬੱਚੇ ਦੀ ਲਾਸ਼ ਕਬਜ਼ੇ ਵਿੱਚ ਲੈ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਾਡਲ ਟਾਊਨ ਦੇ ਐਸ.ਐਚ.ਓ ਦੇਸਰਾਜ ਸਿੰਘ ਨੇ ਦੱਸਿਆ ਕਿ ਸੁਨੀਲ ਕੁਮਾਰ ਦਾ ਆਪਣੀ ਪਤਨੀ ਝਗੜਾ ਹੋ ਗਿਆ ਤੇ ਉਹ ਪੇਕੇ ਘਰ ਚੱਲੀ ਗਈ। ਜਿਸ ਤੋਂ ਬਾਅਦ ਸੁਨੀਲ ਕੁਮਾਰ ਨੇ ਸ਼ਰਾਬ ਪੀ ਕੇ ਆਪਣੇ ਪੁੱਤਰ ਦਾ ਕਤਲ ਕਰ ਦਿੱਤਾ।