thumbnail

By

Published : Jun 17, 2020, 3:39 PM IST

ETV Bharat / Videos

ਫ਼ਾਜ਼ਿਲਕਾ: ਆਰਥਿਕ ਤੰਗੀ ਤੋਂ ਗੁਜ਼ਰ ਰਹੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਫ਼ਾਜ਼ਿਲਕਾ: ਲੌਕਡਾਊਨ ਦੌਰਾਨ ਆਰਥਿਕ ਤੰਗੀ ਤੋਂ ਗੁਜ਼ਰ ਰਹੇ ਇੱਕ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਬੋਹਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਦੀ ਲਾਸ਼ ਪਿੰਡ ਡੰਗਰਖੇੜਾ ਦੇ ਕੋਲ ਨਹਿਰ 'ਤੇ ਲਟਕ ਰਹੀ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ਪਹੁੰਚ ਕੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਮ੍ਰਿਤਕ ਵਿਅਕਤੀ ਦਾ ਨਾਂਮ ਰਮੇਸ਼ ਕੁਮਾਰ ਹੈ ਤੇ ਉਹ ਅਬੋਹਰ ਦੇ ਗੋਬਿੰਦ ਨਗਰੀ ਦਾ ਵਸਨੀਕ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਸਾਈਕਲ 'ਤੇ ਪਿੰਡਾਂ 'ਚ ਜਾ ਕੇ ਕੱਪੜੇ ਵੇਚਣ ਦਾ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਰਮੇਸ਼ ਲੌਕਡਾਊਨ ਕਾਰਨ ਆਰਥਿਕ ਤੰਗੀ ਤੋਂ ਗੁਜ਼ਰ ਰਿਹਾ ਸੀ ਜਿਸ ਕਾਰਨ ਉਹ ਮਾਨਸਿਕ ਤਣਾਅ 'ਚ ਸੀ। ਉਨ੍ਹਾਂ ਕਿਹਾ ਕਿ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ ਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.