ਫ਼ਾਜ਼ਿਲਕਾ 'ਚ ਸੁਰਜੀਤ ਕੁਮਾਰ ਜਿਆਨੀ ਦੇ ਘਰ ਅੱਗੇ ਰਾਜ ਵੜਿੰਗ ਨੇ ਲਗਾਇਆ ਧਰਨਾ
🎬 Watch Now: Feature Video
ਫ਼ਾਜ਼ਿਲਕਾ: ਇੱਥੋਂ ਦੀ ਯੂਥ ਕਾਂਗਰਸ ਪਾਰਟੀ ਨੇ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਚੇਅਰਮੈਨ ਚੌਧਰੀ ਸੁਰਜੀਤ ਕੁਮਾਰ ਜਿਆਨੀ ਦੇ ਘਰ ਅੱਗੇ ਧਰਨਾ ਲਗਾਇਆ। ਸੀਨੀਅਰ ਕਾਂਗਰਸੀ ਲੀਡਰ ਰਾਜਾ ਵੜਿੰਗ ਸਮੇਤ ਕਾਂਗਰਸੀ ਵਰਕਰਾਂ ਨੇ ਇਸ ਮੌਕੇ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੇ ਵਿਰੁੱਧ ਜਮ੍ਹਕੇ ਨਾਅਰੇਬਾਜ਼ੀ ਕੀਤੀ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਚੇਅਰਮੈਨ ਹੋਣ ਦੇ ਨਾਤੇ ਉਨ੍ਹਾਂ ਨੂੰ ਕਿਸਾਨਾਂ ਦੇ ਹੱਕ ਵਿੱਚ ਪਾਰਟੀ ਵੱਲੋਂ ਅਸਤੀਫ਼ਾ ਦੇਣਾ ਚਾਹੀਦਾ ਹੈ।