ਕਿਸਾਨਾਂ ਦੇ ਸੰਘਰਸ਼ ਨੂੰ ਮਿਲਿਆ ਫੇਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਦਾ ਸਾਥ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਫੇਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਨੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ ਚ ਪੂਰਨ ਸਮਰਥਨ ਦਿੱਤਾ ਹੈ। ਫੇਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਵਿੱਚ ਆੜ੍ਹਤੀਆਂ ਨੇ ਦਿੱਲੀ ਦਾ ਰੁਖ ਕੀਤਾ। ਵਿਜੈ ਕਾਲੜਾ ਨੇ ਹਰਿਆਣਾ ਸਰਕਾਰ ਦੇ ਕਿਸਾਨਾਂ 'ਤੇ ਕੀਤੇ ਐਕਸ਼ਨ ਦਾ ਸ਼ਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸਾਰਾ ਵਪਾਰੀ ਵਰਗ ਵੀ ਕਿਸਾਨਾਂ ਦੇ ਨਾਲ ਖੜ੍ਹਾ ਹੈ ਅਤੇ ਜੇਕਰ ਕਿਸਾਨਾਂ ਨੇ ਆਪਣੀ ਤਾਕਤ ਵਿਖਾਈ ਤਾਂ ਕੋਈ ਵੀ ਸਰਕਾਰ ਟਿਕ ਨਹੀਂ ਸਕੇਗੀ।