ਕੈਪਟਨ ਤੇ ਸਿੱਧੂ ਵਿਚਾਲੇ ਜੰਗ - cabinet ministers
🎬 Watch Now: Feature Video
ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੇ ਵਿਵਾਦਿਤ ਬਿਆਨਾਂ ਕਰਕੇ ਹਮੇਸ਼ਾ ਸੁਰਖੀਆਂ 'ਚ ਰਹਿੰਦੇ ਹਨ। ਹੁਣ ਇੱਕ ਵਾਰ ਫਿਰ ਨਵਜੋਤ ਸਿੰਘ ਸਿੱਧੂ ਨੇ ਚੋਣ ਪ੍ਰਚਾਰ ਦੌਰਾਨ ਕਾਂਗਰਸ ਤੇ ਅਕਾਲੀ ਦਲ 'ਤੇ 'ਫ਼ਰੈਂਡਲੀ ਮੈਚ' ਖੇਡਣ ਦਾ ਇਲਜ਼ਾਮ ਲਗਾਇਆ ਸੀ। ਇਸ ਬਿਆਨ ਦੇ ਚੱਲਦਿਆਂ ਸਿੱਧੂ ਦਾ ਕਾਂਗਰਸ ਵੱਲੋਂ ਤੇਜ਼ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਸਿੱਧੂ ਦੇ ਬਿਆਨ 'ਤੇ ਪਲਟਵਾਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, 'ਸਿੱਧੂ ਮੈਨੂੰ ਪਿੱਛੇ ਕਰ ਬਣਨਾ ਚਾਹੁੰਦਾ ਹੈ ਮੁੱਖ ਮੰਤਰੀ'। ਇਸ ਤੋਂ ਇਲਾਵਾ ਕੈਬਿਨੇਟ ਮੰਤਰੀ ਵੀ ਸਿੱਧੂ ਤੋਂ ਅਸਤੀਫ਼ੇ ਦੀ ਵੀ ਮੰਗ ਕਰ ਰਹੇ ਹਨ।
Last Updated : May 25, 2019, 12:54 AM IST