ਫ਼ਿਲਮ ਅਦਾਕਾਰ ਅਮਨ ਧਾਲੀਵਾਲ ਨੇ ਕੀਤੀ ਕਿਸਾਨ ਅੰਦੋਲਨ ਦੀ ਹਮਾਇਤ - ਖੇਤੀ ਕਾਨੂੰਨਾਂ 'ਤੇ ਕਿਸਾਨਾਂ ਦਾ ਪੱਖ
🎬 Watch Now: Feature Video
ਤਲਵੰਡੀ ਸਾਬੋ: 'ਪੁੱਤ ਜੱਟਾਂ ਦੇ' ਫ਼ਿਲਮ ਤੋਂ ਮਸ਼ਹੂਰ ਹੋਏ ਪੰਜਾਬੀ ਅਦਾਕਾਰ ਅਮਨ ਧਾਲੀਵਾਲ ਐਤਵਾਰ ਪਰਿਵਾਰ ਸਮੇਤ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕੇਂਦਰ ਦੇ ਖੇਤੀ ਕਾਨੂੰਨਾਂ 'ਤੇ ਕਿਸਾਨਾਂ ਦਾ ਪੱਖ ਪੂਰਦਿਆਂ ਕਿਹਾ ਕਿ ਜੇ ਇਹ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਕਿਸਾਨਾਂ ਦੀ ਹਾਲਤ ਅਤਿ ਮਾੜੀ ਹੋ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕਾ ਵਰਗੇ ਦੇਸ਼ਾਂ 'ਚ ਅਜਿਹੇ ਕਨੂੰਨ ਲਾਗੂ ਹਨ ਪਰ ਓਥੋਂ ਦੀਆਂ ਸਰਕਾਰਾਂ ਕਿਸਾਨਾਂ ਦਾ ਸਾਥ ਦੇ ਰਹੀਆਂ ਹਨ ਇਸ ਕਰਕੇ ਉੱਥੇ ਕਿਸਾਨ ਬਚੇ ਹੋਏ ਹਨ। ਉਨ੍ਹਾਂ ਕਿਸਾਨਾਂ ਵੱਲੋਂ ਗੁਰਦਾਸ ਮਾਨ ਦੇ ਵਿਰੋਧ ਨੂੰ ਵੀ ਗ਼ਲਤ ਦੱਸਿਆ ਅਤੇ ਕਿਹਾ ਕਿ ਸੰਘਰਸ਼ ਤਾਂ ਹੀ ਕਾਮਯਾਬ ਹੋਵੇਗਾ ਜੇ ਸਾਰਿਆਂ ਨੂੰ ਨਾਲ ਲੈ ਕੇ ਚਲਾਂਗੇ।