ਅਦਾਕਾਰਾ ਸੋਨੀਆ ਮਾਨ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ - border area ajnala
🎬 Watch Now: Feature Video
ਅੰਮ੍ਰਿਤਸਰ: ਸ਼ਹਿਰ ਦੇ ਸਰਹੱਦੀ ਖੇਤਰ ਹਲਕਾ ਅਜਨਾਲਾ ਦੇ ਅਧੀਨ ਆਉਂਦੇ ਪਿੰਡਾਂ ਦਾ ਫ਼ਿਲਮ ਅਦਾਕਾਰਾ ਸੋਨੀਆ ਮਾਨ ਨੇ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗਰੀਬ ਤੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ। ਇਸ ਦੇ ਨਾਲ ਹੀ ਲੋਕਾਂ ਨੂੰ ਇੱਕ-ਦੂਜੇ ਤੋਂ ਦੂਰੀ ਬਣਾਏ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਸੋਨੀਆ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕਰਫਿਊ ਲਾ ਕੇ ਬਿਲਕੁਲ ਸਹੀ ਕੀਤਾ ਹੈ ਤੇ ਨਾਲ ਹੀ ਪੰਜਾਬ ਪੁਲਿਸ ਦਾ ਬਿਨਾਂ ਵਜ੍ਹਾ ਤੋਂ ਘਰੋਂ ਬਾਹਰ ਨਿਕਲਣ ਵਾਲੇ ਲੋਕਾਂ ਪ੍ਰਤੀ ਸਖ਼ਤ ਰਵੱਈਆ ਅਪਨਾਉਣਾ ਬਿਲਕੁਲ ਠੀਕ ਹੈ। ਦੱਸ ਦਈਏ, ਕੋਰੋਨਾ ਵਾਇਰਸ ਦੇ ਚਲਦਿਆਂ ਪੂਰੀ ਦੁਨੀਆ ਦਹਿਸ਼ਤ ਵਿਚ ਹੈ ਤੇ ਜਿਸ ਦੇ ਬਚਾਅ ਲਈ ਪੂਰਾ ਭਾਰਤ ਵੀ ਲੌਕਡਾਉਨ ਕੀਤਾ ਹੋਇਆ ਹੈ। ਉੱਥੇ ਹੀ ਇੱਕ ਪਾਸੇ ਜਿੱਥੇ ਸਰਕਾਰਾਂ ਤੇ ਸਮਾਜ ਸੇਵੀ ਸੰਸਥਾਵਾਂ ਗਰੀਬਾਂ ਤੇ ਲੋੜਵੰਦਾਂ ਤੱਕ ਰਾਸ਼ਨ ਮੁਹੱਈਆ ਕਰਵਾ ਰਹੀਆਂ ਹਨ, ਉਥੇ ਹੀ ਦੂਜੇ ਪਾਸੇ ਹੁਣ ਫ਼ਿਲਮ ਜਗਤ ਵੀ ਆਪਣੇ ਇਲਾਕਿਆਂ ਵਿੱਚ ਜਾ ਕੇ ਆਮ ਤੇ ਲੋੜਵੰਦਾਂ ਤੱਕ ਰਾਸ਼ਨ ਪਹੁੰਚਾ ਕੇ ਮਦਦ ਲਈ ਅੱਗੇ ਆ ਰਿਹਾ ਹੈ।