ਜਾਨ ਗੁਆ ਚੁੱਕੇ ਕਿਸਾਨ ਦੇ ਪੀੜਤ ਪਰਿਵਾਰ ਨੂੰ SGPC ਨੇ ਦਿੱਤੀ ਆਰਥਿਕ ਸਹਾਇਤਾ - SGPC ਨੇ ਦਿੱਤੀ ਆਰਥਿਕ ਸਹਾਇਤਾ
🎬 Watch Now: Feature Video

ਰਾਏਕੋਟ: ਇੱਥੋਂ ਦੇ ਪਿੰਡ ਜੌਹਲਾਂ ਦੇ ਪਿਛਲੇ ਦਿਨੀਂ ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਟਿਕਰੀ ਬਾਰਡਰ ਉੱਤੇ ਜਾਨ ਗਵਾਉਣ ਵਾਲੇ ਕਿਸਾਨ ਸ਼ਮਸ਼ੇਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰਥਿਕ ਸਹਾਇਤਾ ਦਿੱਤੀ ਗਈ। ਐਸਜੀਪੀਸੀ ਦੇ ਮੈਂਬਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸ਼ੁਰੂ ਤੋਂ ਕਿਸਾਨੀ ਸੰਘਰਸ਼ ਦੀ ਡੱਟਵੀ ਹਮਾਇਤ ਕਰ ਰਹੀ ਹੈ ਅਤੇ ਸੰਘਰਸ਼ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ, ਬਲਕਿ ਇਸ ਸੰਘਰਸ਼ ਦੌਰਾਨ ਵਿਛੜ ਚੁੱਕੇ ਸਾਥੀਆਂ ਦੇ ਪਰਵਾਰਾਂ ਨੂੰ ਆਪਣਾ ਫਰਜ਼ ਸਮਝਦੇ ਹੋਏ ਹੁਣ ਤੱਕ ਇੱਕ ਕਰੋੜ 25 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕਰ ਚੁੱਕੀ ਹੈ, ਉਥੇ ਹੀ ਸ੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਜਲਦ ਰੱਦ ਕਰਨ ਦੀ ਪੁਰ ਜ਼ੋਰ ਮੰਗ ਕੀਤਾ ਜਾ ਰਹੀ ਹੈ।