ਜਾਣੋ, ਨਰੇਗਾ ਮੁਲਾਜ਼ਮਾਂ ਨੇ ਕਿਉਂ ਕੀਤਾ ਰੋਸ਼ ਪ੍ਰਦਰਸ਼ਨ - ਮਨਰੇਗਾ ਕਰਮਚਾਰੀ
🎬 Watch Now: Feature Video
ਅੰਮ੍ਰਿਤਸਰ: ਅੰਮ੍ਰਿਤਸਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ ਬੇਸ ਤੇ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ 9 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਲਗਾਤਾਰ ਜਾਰੀ ਹੈ। ਪੇਂਡੂ ਖੇਤਰ ਦੇ 18 ਲੱਖ ਮਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰਾਂ ਦੇ ਚੁੱਲ੍ਹੇ ਠੰਡੇ ਹੋ ਚੁੱਕੇ ਹਨ। ਸਰਕਾਰ ਟੱਸ ਤੋਂ ਮੱਸ ਹੁੰਦੀ ਵਿਖਾਈ ਨਹੀਂ ਦਿੰਦੀ। ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਕੀਤਾ ਵਾਅਦਾ ਕਿਧਰੇ ਵੀ ਵਫ਼ਾ ਹੁੰਦਾ ਨਜ਼ਰ ਨਹੀਂ ਆ ਰਿਹਾ। ਮੀਡੀਆ ਨੂੰ ਬਿਆਨ ਜਾਰੀ ਕਰਦਿਆਂ ਬਲਾਕ ਪ੍ਰਧਾਨ ਨੇ ਦੱਸਿਆ ਕਿ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਆਪਣਾ ਸੰਘਰਸ਼ ਹੋਰ ਤਿੱਖਾ ਕਰਨ ਲਈ 5 ਅਗਸਤ ਨੂੰ ਕੈਬਨਿਟ ਸਬ-ਕਮੇਟੀ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਥਿਤ ਰਿਹਾਇਸ਼ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ।