ਕਰਿਆਨੇ ਦੀ ਦੁਕਾਨ 'ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ - ਕਰਿਆਨੇ ਦੀ ਦੁਕਾਨ 'ਚ ਲੱਗੀ ਅੱਗ
🎬 Watch Now: Feature Video
ਫ਼ਿਰੋਜ਼ਪੁਰ: ਗੁਰੂਹਰਸਹਾਏ ਵਿਖੇ ਦੇਰ ਰਾਤ ਕਰੀਬ ਸਾਢੇ ਗਿਆਰਾਂ ਵਜੇ ਬਿਜਲੀ ਸ਼ਾਰਟ ਸਰਕਟ ਹੋਣ ਕਾਰਨ ਇੱਕ ਕਰਿਆਨੇ ਦੀ ਦੁਕਾਨ ਵਿੱਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਕਰਿਆਨੇ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਅਗਜ਼ਨੀ ਦੀ ਘਟਨਾ ਦੀ ਸੂਚਨਾ ਮਿਲਣ ਦੇ ਦੋ ਘੰਟੇ ਬਾਅਦ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਤੋਂ ਫ਼ਾਇਰ ਬ੍ਰਿਗੇਡ ਪੁੱਜਣ ਤੱਕ ਦੁਕਾਨ ਅੰਦਰ ਪਿਆ 15-20 ਲੱਖ ਦਾ ਸਾਮਾਨ ਸੜ ਕੇ ਸੁਆਹ ਹੋ ਚੁੱਕਿਆ ਸੀ। ਇਸ ਹੋਏ ਭਾਰੀ ਨੁਕਸਾਨ ਕਾਰਨ ਪੀੜਤ ਦੁਕਾਨ ਮਾਲਕ ਅਸ਼ੋਕ ਕੁਮਾਰ ਗਹਿਰੇ ਸਦਮੇ ਵਿੱਚ ਹੈ। ਗੁਆਂਢੀਆਂ ਨੇ ਦੱਸਿਆ ਕਿ ਕਰੀਬ ਸਾਢੇ ਗਿਆਰਾਂ ਵਜੇ ਚੌਕੀਦਾਰ ਨੇ ਅੱਗ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।