ਧੂਰੀ ਵਿਖੇ ਬੇਕਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ - ਲੱਖਾਂ ਰੁਪਏ ਦਾ ਹੋਇਆ ਨੁਕਸਾਨ
🎬 Watch Now: Feature Video
ਧੂਰੀ: ਸ਼ਹਿਰ ਦੀ ਮਸ਼ਹੂਰ ਗੁਰਬਕਸ਼ ਬੇਕਰੀ 'ਚ ਦੇਰ ਰਾਤ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਹ ਅੱਗ ਦੇਰ ਰਾਤ 12 ਵਜੇ ਦੇ ਕਰੀਬ ਲੱਗੀ ਸੀ। ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਨੇ ਫਾਇਰ ਬ੍ਰਿਗੇਡ ਅਤੇ ਦੁਕਾਨਦਾਰ ਨੂੰ ਅੱਗ ਲੱਗਣ ਬਾਰੇ ਸੂਚਿਤ ਕੀਤਾ। ਫਾਇਰ ਬ੍ਰਿਗੇਡ ਨੇ ਮੌਕ 'ਤੇ ਪੁੱਜ ਕੇ ਅੱਗ ਉੱਤੇ ਕਾਬੂ ਪਾਇਆ। ਦੁਕਾਨ ਦੇ ਮਾਲਕ ਦੇ ਮੁਤਬਾਕ ਐਤਵਾਰ ਦਾ ਦਿਨ ਹੋਣ ਕਾਰਨ ਉਹ ਜਲਦੀ ਦੁਕਾਨ ਬੰਦ ਕਰ ਘਰ ਚਲੇ ਗਏ ਸੀ। ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦਾ ਸੀਜਨ ਹੋਣ ਦੇ ਚਲਦੇ ਦੁਕਾਨ 'ਚ ਕਾਫੀ ਸਮਾਨ ਪਿਆ ਸੀ ਜੋ ਅੱਗ ਕਾਰਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਕਾਰਨ ਉਨ੍ਹਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।