ਹੁਸ਼ਿਆਰਪੁਰ ਦੇ ਅੱਡਾ ਮਾਹਿਲਪੁਰ 'ਚ ਸ਼ਰਾਬ ਦੇ ਠੇਕੇ ਨੂੰ ਲੱਗੀ ਅੱਗ - ਮਾਹਿਲਪੁਰ 'ਚ ਸ਼ਰਾਬ ਦੇ ਠੇਕੇ
🎬 Watch Now: Feature Video
ਹੁਸ਼ਿਆਰਪੁਰ : ਮਾਹਿਲਪੁਰ ਸਥਿਤ ਸ਼ਰਾਬ ਦੇ ਠੇਕੇ ਨੂੰ ਅੱਗ ਲੱਗ ਗਈ। ਜਿਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਤੁਰੰਤ ਹਰਕਤ ਵਿੱਚ ਆਉਂਦਿਆਂ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਦੁਕਾਨ 'ਤੇ ਕੰਮ ਕਰਦੇ ਕਰਿੰਦੇ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਹੋ ਸਕਦਾ ਹੈ। ਜਿਸ ਕਾਰਨ ਕਰੀਬ ਦੱਸ ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਹੈ। ਇਸ ਮੌਕੇ ਫਾਇਰ ਅਫ਼ਸਰ ਸ਼ਾਹਬਾਜ਼ ਸਿੰਘ ਬੱਲ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੇ ਜਵਾਨਾਂ ਨੇ ਜਾਨ 'ਤੇ ਖੇਡ ਕੇ ਅੱਗ 'ਤੇ ਕਾਬੂ ਪਾਇਆ ਹੈ।