ਜਲੰਧਰ: ਕੱਪੜਿਆਂ ਦੀ ਦੁਕਾਨ ਵਿੱਚ ਲੱਗੀ ਅੱਗ - control fire
🎬 Watch Now: Feature Video
ਜਲੰਧਰ: ਭੀੜ ਭਾੜ ਵਾਲੇ ਇਲਾਕੇ ਸੈਦਾ ਗੇਟ ਬਾਜ਼ਾਰ ਦੇ ਅੰਦਰ ਕੱਪੜਿਆਂ ਦੀ ਦੁਕਾਨ ਵਿੱਚ ਰਾਤ ਦੇ ਸਮੇਂ ਅੱਗ ਲੱਗ ਗਈ। ਦੁਕਾਨ ਦੇ ਮਾਲਕ ਮੁਕੇਸ਼ ਕੁਮਾਰ ਨੇ ਦੱਸਿਆ ਕਿ ਉਹ ਅੱਠ ਵਜੇ ਦੇ ਕਰੀਬ ਦੁਕਾਨ ਬੰਦ ਕਰਕੇ ਆਪਣੇ ਘਰ ਪਹੁੰਚ ਗਏ ਸੀ ਤਾਂ ਉਨ੍ਹਾਂ ਨੂੰ ਮਾਰਕੀਟ ਦੇ ਲੋਕਾਂ ਨੇ ਫੋਨ ਕਰ ਕੇ ਸੂਚਨਾ ਦਿੱਤੀ ਕਿ ਉਨ੍ਹਾਂ ਦੀ ਦੁਕਾਨ ਵਿੱਚ ਅੱਗ ਲੱਗੀ ਹੋਈ ਹੈ। ਜਿਸ ਤੋਂ ਬਾਅਦ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਪਾਇਆ ਹੈ।