ਜਲੰਧਰ 'ਚ ਸ਼ਾਰਟ ਸਰਕਟ ਕਾਰਨ ਘਰ ਵਿੱਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ - ਜਲੰਧਰ 'ਚ ਸ਼ਾਰਟ ਸਰਕਟ ਕਾਰਨ ਘਰ ਵਿੱਚ ਲੱਗੀ ਅੱਗ
🎬 Watch Now: Feature Video

ਜਲੰਧਰ: ਭਾਰਗੋ ਕੈਂਪ ਵਿੱਚ ਸ਼ਾਰਟ ਸਰਕਟ ਹੋਣ ਨਾਲ ਇੱਕ ਘਰ ਵਿੱਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਇੰਨੀ ਜ਼ਿਆਦਾ ਫੈਲ ਗਈ ਕਿ ਫਾਇਰ ਬ੍ਰਿਗੇਡ ਦੀਆਂ ਚਾਰ ਤੋਂ ਪੰਜ ਗੱਡੀਆਂ ਨੇ ਮੁਸ਼ੱਕਤ ਤੋਂ ਬਾਅਦ ਅੱਗ ਉੱਤੇ ਕਾਬੂ ਪਾਇਆ। ਦਮਕਲ ਵਿਭਾਗ ਦੇ ਕਰਮਚਾਰੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਘਰ ਵਿੱਚ ਅੱਗ ਲੱਗੀ ਹੈ, ਉਦੋਂ ਹੀ ਗੱਡੀਆਂ ਮੌਕੇ 'ਤੇ ਪਹੁੰਚੀਆ। ਉਨ੍ਹਾਂ ਦੱਸਿਆ ਕਿ ਘਰ ਦਾ ਕਾਫ਼ੀ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਲਾਕੇ ਦੇ ਵਿਧਾਇਕ ਸੁਸ਼ੀਲ ਰਿੰਕੂ ਮੌਕੇ 'ਤੇ ਪੁਹੰਚੇ ਅਤੇ ਉਨ੍ਹਾਂ ਨੇ ਦੱਸਿਆ ਕਿ ਘਰ ਵਿੱਚ ਅੱਗ ਲੱਗਣ ਨਾਲ ਕਾਫ਼ੀ ਨੁਕਸਾਨ ਹੋਇਆ ਹੈ ਪਰ ਜਾਨੀ ਨੁਕਾਸਨ ਤੋਂ ਬਚਾਅ ਰਿਹਾ ਹੈ।