ਫਗਵਾੜਾ ਵਿਖੇ ਸਥਿਤ ਪੈਲਸ 'ਚ ਲੱਗੀ ਸੇਲ ਦੌਰਾਨ ਲੱਗੀ ਭਿਆਨਕ ਅੱਗ - ਫਗਵਾੜਾ ਨਿਊਜ਼ ਅਪਡੇਟ
🎬 Watch Now: Feature Video
ਫਗਵਾੜਾ ਦੇ ਹਰਗੋਬਿੰਦ ਨਗਰ 'ਚ ਸਥਾਪਿਤ ਵਿਜੈ ਪੈਲਸ ਵਿੱਚ ਸੇਲ ਦੇ ਦੌਰਾਨ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਇਹ ਅੱਗ ਬਿਜਲੀ ਦੇ ਸ਼ਾਰਟ ਸਰਕਿਟ ਕਾਰਨ ਲੱਗੀ। ਹਾਦਸੇ ਬਾਰੇ ਸੇਲ ਮਾਲਿਕ ਸੁਭਾਸ਼ ਕੁਮਾਰ ਨੇ ਦੱਸਿਆ ਕਿ ਉਸ ਵੱਲੋਂ ਪੈਲਸ 'ਚ ਸੇਲ ਲਗਾਈ ਗਈ ਸੀ। ਅਚਾਨਕ ਸ਼ਾਰਟ ਸਰਕਿਟ ਕਾਰਨ ਅੱਗ ਲੱਗਣ ਨਾਲ ਉਸ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਅੱਗਜ਼ਨੀ ਕਾਰਨ ਉਸ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਮੌਕੇ 'ਤੇ ਪੁਜ ਕੇ ਕੜੀ ਮਸ਼ਕਤ ਤੋਂ ਬਾਅਦ ਅੱਗ ਉੱਤੇ ਕਾਬੂ ਪਾਇਆ। ਇਸ ਮੌਕੇ ਫਗਵਾੜਾ ਦੇ ਤਹਿਸੀਲਦਾਰ ਨਵਦੀਪ ਸਿੰਘ ਘਟਨਾ ਵਾਲੀ ਥਾਂ 'ਤੇ ਜਾਇਜ਼ਾ ਲੈਣ ਪੁਜੇ। ਉਨ੍ਹਾਂ ਨੇ ਸੇਲ ਮਾਲਕ ਨੂੰ ਪ੍ਰਸ਼ਾਸਨਿਕ ਮਦਦ ਦਿੱਤੇ ਜਾਣ ਦਾ ਭਰੋਸਾ ਦਿੱਤਾ। ਲੱਖਾਂ ਦਾ ਨੁਕਸਾਨ ਹੋਣ ਤੋਂ ਬਾਅਦ ਬੇਸ਼ਕ ਪ੍ਰਸ਼ਾਸਨ ਵੱਲੋਂ ਮਦਦ ਦਾ ਭਰੋਸਾ ਦਿੱਤਾ ਗਿਆ ਹੈ ਪਰ ਅਜੇ ਤੱਕ ਅੱਗ ਕਾਰਨ ਹੋਏ ਕੁੱਲ ਨੁਕਸਾਨ ਬਾਰੇ ਪਤਾ ਨਹੀਂ ਲੱਗ ਸਕਿਆ ਹੈ।