ਅੰਮ੍ਰਿਤਸਰ ਦੇ ਮੁਸਤਫ਼ਾਬਾਦ ਇਲਾਕੇ 'ਚ ਹੋਈ ਫਾਇਰਿੰਗ, ਇੱਕ ਕਾਬੂ - Firing in Mustafabad area
🎬 Watch Now: Feature Video
ਅੰਮ੍ਰਿਤਸਰ: ਸ਼ਹਿਰ ਦੇ ਮੁਸਤਫ਼ਾਬਾਦ ਇਲਾਕੇ ਵਿੱਚ 3 ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਫਾਇਰਿੰਗ ਕਰ ਦਿੱਤੀ, ਜਿਸ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ। ਜ਼ਖ਼ਮੀ ਔਰਤ ਨੂੰ ਗੁਰੂ ਨਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਔਰਤ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ 'ਚ ਇੱਕ ਦੋਸ਼ੀ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਬਾਕੀ ਦੋਹਾਂ ਦੀ ਭਾਲ ਜਾਰੀ ਹੈ। ਦੋਸ਼ੀ ਨਸ਼ੇ ਦੇ ਆਦੀ ਦੱਸੇ ਜਾ ਰਹੇ ਹਨ।