ਫ਼ਿਰੋਜ਼ਪੁਰ: ਚੱਕਾ ਜਾਮ ਕਰਕੇ ਕਿਸਾਨਾਂ ਨੇ ਮੋਦੀ ਸਰਕਾਰ ਨੂੰ ਦਿੱਤੀ ਚੇਤਾਵਨੀ - ਖੇਤੀ ਕਾਨੂੰਨ ਵਾਪਸ ਲੈਣ ਲਈ ਚੇਤਾਵਨੀ
🎬 Watch Now: Feature Video
ਫ਼ਿਰੋਜ਼ਪੁਰ: ਦਿੱਲੀ ਬਾਰਡਰਾਂ 'ਤੇ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੇਸ਼ ਭਰ 'ਚ ਕਿਸਾਨਾਂ ਨੇ ਚੱਕਾ ਜਾਮ ਕੀਤਾ। ਇਸੇ ਕੜੀ 'ਚ ਫ਼ਿਰੋਜ਼ਪੁਰ ਦੇ ਕਸਬਾ ਜ਼ੀਰਾ ਅਤੇ ਮੱਖੂ ਵਿਖੇ ਵੱਡੀ ਗਿਣਤੀ 'ਚ ਕਿਸਾਨਾਂ ਤੇ ਮਹਿਲਾ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਜਾਮ ਕੀਤੇ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਜਬਰਨ ਕਿਸਾਨਾਂ 'ਤੇ ਕਾਲੇ ਕਾਨੂੰਨ ਥੋਪਣਾ ਚਾਹੁੰਦੀ ਹੈ। ਉਨ੍ਹਾਂ ਮੋਦੀ ਸਰਕਾਰ ਨੂੰ ਖੇਤੀ ਕਾਨੂੰਨ ਵਾਪਸ ਲੈਣ ਲਈ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਦੇਸ਼ ਦੀ ਜਨਤਾ ਇੱਕ ਚਾਹ ਵੇਚਣ ਵਾਲੇ ਨੂੰ ਪ੍ਰਧਾਨ ਮੰਤਰੀ ਬਣਾ ਸਕਦੀ ਹੈ ਤਾਂ ਮੁੜ ਉਸ ਨੂੰ ਪੀਐਮ ਦੇ ਅਹੁਦੇ ਤੋਂ ਲਾਹ ਵੀ ਸਕਦੀ ਹੈ। ਉਨ੍ਹਾਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾ ਕਰਨ ਦੀ ਮੰਗ ਕੀਤੀ।