ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਕਰਾਫ਼ਟ ਮੇਲੇ ਦੀਆਂ ਤਿਆਰੀਆਂ ਸ਼ੁਰੂ - ਪਹਿਲੇ ਕਰਾਫ਼ਟ ਮੇਲੇ ਦੀਆਂ ਤਿਆਰੀਆਂ ਸ਼ੁਰੂ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹਿੰਦ ਦੇ ਇਤਿਹਾਸਿਕ ਸਥਾਨ ਆਮ ਖ਼ਾਸ ਬਾਗ਼ 'ਚ ਪਹਿਲਾ ਕਰਾਫ਼ਟ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਕਰਾਫ਼ਟ ਮੇਲਾ 07 ਮਾਰਚ ਤੋਂ 15 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ। ਇਸ ਪਹਿਲੇ ਕਰਾਫ਼ਟ ਮੇਲੇ 'ਚ ਸਤਿੰਦਰ ਸਰਤਾਜ ਆਪਣੀ ਵਿਲੱਖਣ ਪੇਸ਼ਕਾਰੀ ਨਾਲ ਹਜ਼ਾਰਾਂ ਕਲਾ ਪ੍ਰੇਮੀਆਂ ਦਾ ਮਨ ਮੋਹਣਗੇ। ਇਸ ਦੌਰਾਨ ਪੰਜਾਬ ਦੇ ਨਾਮਵਰ ਗਾਇਕ ਤਰਸੇਮ ਜੱਸੜ, ਗੁਰਕ੍ਰਿਪਾਲ ਸੂਰਾਪੁਰੀ, ਕੁਲਵਿੰਦਰ ਬਿੱਲਾ, ਸੁੱਖੀ ਬਰਾੜ, ਸੂਫੀ ਗਾਇਕ ਜ਼ੋਰਾਵਤ ਸਮੇਤ ਹੋਰ ਕਲਾਕਾਰ ਵੀ ਅਪਣੇ ਫ਼ਨ ਦਾ ਮੁਜ਼ਾਹਰਾ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਰਾਫ਼ਟ ਮੇਲੇ 'ਚ ਵਿੰਟੇਜ ਕਾਰ ਰੈਲੀ ਕੀਤੀ ਜਾਵੇਗੀ। ਇਸ ਵਿੰਟੇਜ ਕਾਰ ਰੈਲੀ ਵਿੱਚ ਲੋਕਾਂ ਨੂੰ ਪੁਰਾਤਨ ਕਾਰਾਂ ਵੇਖਣ ਨੂੰ ਮਿਲਣਗੀਆਂ ਜੋ ਕਿ ਲੋਕਾਂ ਲਈ ਖਿੱਚ ਦਾ ਕੇਂਦਰ ਬਣਨਗੀਆਂ।